ਸੀਮਿੰਟ ਨਾਲ ਭਰੇ ਟਰੱਕ ਅਤੇ ਕਾਰ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ: ਇੱਕ ਦੀ ਮੌ+ਤ; ਟਰੱਕ ਨੂੰ ਲੱਗੀ ਅੱਗ

  • ਡਰਾਈਵਰ ਫਰਾਰ

ਮੋਗਾ, 22 ਅਕਤੂਬਰ 2023 – ਮੋਗਾ ਦੇ ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਵਾਲਾ ਨੇੜੇ ਕਾਰ ਅਤੇ ਸੀਮਿੰਟ ਨਾਲ ਭਰੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਟਰੱਕ ਨੂੰ ਅੱਗ ਲੱਗ ਗਈ।

ਹਾਦਸੇ ਤੋਂ ਬਾਅਦ ਕਾਰ ਚਾਲਕ ਅੰਦਰ ਹੀ ਫਸ ਗਿਆ। ਕਰੀਬ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਜਾ ਸਕਿਆ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਾਇਰ ਬ੍ਰਿਗੇਡ ਨੂੰ ਬੁਲਾ ਕੇ ਟਰੱਕ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਚੰਨੀ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਮਿਲੀ ਸੀ। ਜਿਸ ਤੋਂ ਬਾਅਦ ਉਹ ਵੀ ਮੌਕੇ ‘ਤੇ ਪਹੁੰਚ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, ਅਸਲੇ ਸਮੇਤ 3 ਗ੍ਰਿਫਤਾਰ

SBS ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੋਟਾਲਾ: ਇੱਕ ਹੋਰ ਕਾਬੂ