ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਅਦਾਲਤ ‘ਚ ਪੇਸ਼ੀ: ਮਨੀ ਲਾਂਡਰਿੰਗ ਮਾਮਲੇ ‘ਚ ਚਾਰਜਸ਼ੀਟ ਪੇਸ਼

  • ਟਰਾਇਲ 17 ਨਵੰਬਰ ਤੋਂ ਮੋਹਾਲੀ ਵਿੱਚ ਸ਼ੁਰੂ ਹੋਵੇਗਾ

ਮੋਹਾਲੀ, 27 ਅਕਤੂਬਰ 2023 – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਖਹਿਰਾ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਉਸੇ ਦਿਨ ਤੋਂ ਸ਼ੁਰੂ ਹੋਵੇਗੀ। 2021 ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਖਹਿਰਾ ਦੇ ਖਿਲਾਫ ਕੇਸ ਦਰਜ ਕੀਤਾ ਸੀ ਅਤੇ ਉਸਨੂੰ ਗ੍ਰਿਫਤਾਰ ਕੀਤਾ ਸੀ।

ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਉਸ ਸਮੇਂ ਉਹ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਵਿਚ ਜਾ ਕੇ ਆਮ ਆਦਮੀ ਪਾਰਟੀ ਲਈ ਫੰਡ ਇਕੱਠਾ ਕਰਦੇ ਸਨ। ਇਸ ਮਾਮਲੇ ‘ਚ ਈਡੀ ਨੇ ਉਸ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਂਚ ਤੋਂ ਸੰਤੁਸ਼ਟ ਨਾ ਹੋਣ ‘ਤੇ ਉਸ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੰਜਾਬ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਲੈ ਕੇ ਆਈ ਹੈ। ਖਹਿਰਾ 2015 ਦੇ ਡਰੱਗ ਮਾਮਲੇ ‘ਚ ਨਾਭਾ ਜੇਲ ‘ਚ ਬੰਦ ਹੈ। ਪੰਜਾਬ ਪੁਲਿਸ ਨੇ ਉਸ ਨੂੰ ਇਸ ਪੁਰਾਣੇ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

ਨੌਜਵਾਨ ਨੇ ਕੁੜੀ ਨਾਲ ਮਿਲ ਕੇ ਨਹਿਰ ‘ਚ ਮਾਰੀ ਛਾਲ, ਦੋਵਾਂ ਦੀ ਮੌ+ਤ