ਗੁਰਬਾਣੀ ਗੁਟਕਾ ਬੇਅਦਬੀ ਮਾਮਲੇ ‘ਚ ਪੁਲਿਸ ਨੇ ਇੱਕ ਔਰਤ ਨੂੰ ਕੀਤਾ ਗ੍ਰਿਫਤਾਰ

ਭਿੱਖੀਵਿੰਡ 27 ਅਕਤੂਬਰ 2023 – ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਸਮੇਤ ਆਦਿ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਮੌਕੇ ਤੇ ਪਹੁੰਚੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਜਿੱਥੇ ਮਸਲੇ ਨੂੰ ਤੁਰੰਤ ਹੱਲ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਉੱਥੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਰੀਕੀ ਨਾਲ ਕੀਤੀ ਗਈ ਜਾਂਚ ਪੜਤਾਲ ਦੌਰਾਨ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੀ ਔਰਤ ਸੁਖਵਿੰਦਰ ਕੌਰ ਪਤਨੀ ਗੁਰਭੇਜ ਸਿੰਘ ਵਾਸੀ ਖਾਲੜਾ ਨੂੰ ਬੇਅਦਬੀ ਮਾਮਲੇ ਚ ਗ੍ਰਿਫਤਾਰ ਕਰਕੇ ਮਸਲੇ ਨੂੰ ਸ਼ਾਂਤ ਕਰ ਦਿੱਤਾ ਗਿਆ ।

ਗ੍ਰਿਫਤਾਰ ਔਰਤ ਸੁਖਵਿੰਦਰ ਕੌਰ ਦੇ ਖਿਲਾਫ ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ । ਇਸ ਮੌਕੇ ਪੁਲਿਸ ਥਾਣਾ ਖਾਲੜਾ ਮੁਖੀ ਐਸਐਚਓ ਬਲਵਿੰਦਰ ਸਿੰਘ, ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਸਮੇਤ ਆਦਿ ਲੇਡੀਜ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

ਹਰਿਆਣਾ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ, ਧਨਖੜ ਦੀ ਥਾਂ MP ਨਾਇਬ ਸੈਣੀ ਨੂੰ ਮਿਲੀ ਜ਼ਿੰਮੇਵਾਰੀ