- ਪੰਜਾਬ ‘ਚ ਟਾਰਗੇਟ ਕਿ+ਲਿੰਗ ਦੀ ਬਣਾ ਰਹੇ ਸਨ ਯੋਜਨਾ
ਮੋਹਾਲੀ, 28 ਅਕਤੂਬਰ 2023 – ਮੋਹਾਲੀ ਜ਼ਿਲ੍ਹੇ ਦੀ ਸੀ.ਆਈ.ਏ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੀ.ਆਈ.ਏ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁਨ ਹਨ।
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੂੰ ਉਨ੍ਹਾਂ ਕੋਲੋਂ ਉਨ੍ਹਾਂ ਕੋਲੋਂ ਵਿਦੇਸ਼ੀ ਹਥਿਆਰ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ 6 ਪਿਸਤੌਲ ਅਤੇ 275 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੇ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਏ ਸਨ। ਜਾਣਕਾਰੀ ਮੁਤਾਬਕ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਨਾਲ ਸਾਹਮਣੇ ਆ ਰਹੇ ਹਨ। ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੀ ਹਮਾਇਤ ਮਿਲੀ ਸੀ, ਜੋ ਕਿ ਆਈ.ਐੱਸ.ਆਈ. ਦੀ ਮਦਦ ਨਾਲ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
ਮੋਹਾਲੀ ਤੋਂ ਇੱਕ ਵੱਡੇ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਹੋਣ ਬਾਰੇ ਸੀਨੀਅਰ ਅਧਿਕਾਰੀ ਅੱਜ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।