ਰੋਪੜ ‘ਚ ਪਤੀ-ਪਤਨੀ ਦੀ ਗੋ+ਲੀ ਮਾਰ ਕੇ ਕ+ਤ+ਲ: ਬੇਟੇ ਦੀ ਹਾਲਤ ਗੰਭੀਰ, ਚੰਡੀਗੜ੍ਹ ਰੈਫਰ

ਰੋਪੜ, 31 ਅਕਤੂਬਰ 2023 – ਰੋਪੜ ‘ਚ ਪਤੀ-ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਲੜਕਾ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮਹਿਲਾ ਕਾਂਗਰਸ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੀ ਭੈਣ ਗੀਤਾ ਅਤੇ ਉਸ ਦੇ ਪਤੀ ਕਰਮਚੰਦ ਵਜੋਂ ਹੋਈ ਹੈ।

ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਕਰਤਾਰਪੁਰ ਵਿੱਚ ਦੋ ਪਰਿਵਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਕਰੀਬ 15-20 ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਜਿਸ ਵਿੱਚ ਗੀਤਾ, ਕਰਮਚੰਦ ਅਤੇ ਉਨ੍ਹਾਂ ਦੇ ਬੇਟੇ ਸੰਜੂ ਨੂੰ ਗੋਲੀ ਲੱਗੀ ਹੈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿੰਘਪੁਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਪਤੀ-ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਨ੍ਹਾਂ ਦੇ ਬੇਟੇ ਸੰਜੂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ।

ਪੁਲੀਸ ਨੇ ਰਵੀ ਕੁਮਾਰ, ਕਾਲਾ, ਜਸਵੰਤ, ਰਤੀਰਾਮ, ਰੋਹਿਤ ਕੁਮਾਰ, ਨੀਰਜ ਕੁਮਾਰ, ਪੰਪਾ, ਲਵਲੀ, ਧਰਮਪਾਲ, ਜੈਚੰਦ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IG ਗੁਰਪ੍ਰੀਤ ਭੁੱਲਰ ਨੂੰ ਮਿਲਿਆ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਜੋਂ ਐਡੀਸ਼ਨਲ ਚਾਰਜ

ਬੱਚਿਆਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਚੱਲੀ ਗੋ+ਲੀ, ਨੌਜਵਾਨ ਦਾ ਕ+ਤ+ਲ