ਚੰਡੀਗੜ੍ਹ, 2 ਨਵੰਬਰ 2023 – ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਹਲਫਨਾਮਾ ਦਾਇਰ ਕਰ ਦਿੱਤਾ ਹੈ ਪਰ ਸੁਖਪਾਲ ਖਹਿਰਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਫਾਈਲ ਨਹੀਂ ਮਿਲੀ ਹੈ।
ਜਦੋਂ ਹਾਈਕੋਰਟ ਨੇ ਸੁਖਪਾਲ ਖਹਿਰਾ ਦੇ ਵਕੀਲ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਤਾਂ ਉਨ੍ਹਾਂ ਸਮਾਂ ਮੰਗਿਆ। ਜਿਸ ‘ਤੇ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਦੱਸ ਦੇਈਏ ਕਿ ਖਹਿਰਾ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।