ਤਰਨਤਾਰਨ ਪੁਲਿਸ ਨੇ 40 ਕਿਲੋਮੀਟਰ ਪਿੱਛਾ ਕਰਕੇ ਹੈਰੋਇਨ ਸਮੇਤ ਫੜੇ 2 ਸਮੱਗਲਰ

ਤਰਨਤਾਰਨ, 5 ਨਵੰਬਰ 2023 – ਤਰਨਤਾਰਨ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਭਾਰਤ-ਪਾਕਿ ਸਰਹੱਦ ‘ਤੇ 40 ਕਿਲੋਮੀਟਰ ਤੱਕ ਪਿੱਛਾ ਕਰਕੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਪਿੱਛਾ ਕਰਨ ਦੌਰਾਨ 1 ਤਸਕਰ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਜਿਸ ਵਿੱਚ ਉਸਦੀ ਲੱਤ ‘ਤੇ ਸੱਟ ਲੱਗ ਗਈ ਹੈ। ਸਮੱਗਲਰਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਥਾਣਾ ਚੋਹਲਾ ਸਾਹਿਬ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਸਮੱਗਲਰਾਂ ਦਾ ਪਿਛੋਕੜ ਅਤੇ ਹੋਰ ਤਸਕਰਾਂ ਨਾਲ ਸੰਬੰਧ ਪਤਾ ਕਰਨ ਲਈ ਜਾਂਚ ਜਾਰੀ ਹੈ। ਇਸ ਸੰਬੰਧੀ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ, ਜਾਰੀ ਕੀਤੀਆਂ 9 ਹਦਾਇਤਾਂ, ਪੜ੍ਹੋ ਵੇਰਵਾ

ਵਿਸ਼ਵ ਕ੍ਰਿਕਟ ਕੱਪ: ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ