ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਨੇ ਐਕਸ਼ਨ ਲੈਂਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਇਸ ਸੰਬੰਧੀ ਬੀਜੇਪੀ ਆਗੂ ਮਨਜਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਪਾਰਟੀ ਨੇ ਕਾਰਵਾਈ ਕਰਦੇ ਹੋਏ ਸੰਦੀਪ ਦਾਇਮਾ ਨੂੰ ਨਫਰਤ ਭਰੀ ਟਿੱਪਣੀ ਕਰਨ ਲਈ ਭਾਜਪਾ ‘ਚੋਂ ਕੱਢ ਦਿੱਤਾ ਹੈ। ਭਾਜਪਾ ਵਿੱਚ ਨਫ਼ਰਤ ਲਈ ਕੋਈ ਥਾਂ ਨਹੀਂ ਹੈ”
ਜ਼ਿਰਾਕਯੋਗ ਹੈ ਕਿ ਸੰਦੀਪ ਦਾਮਿਆ ਨੇ ਰਾਜਸਥਾਨ ਵਿਚ ਰੈਲੀ ਦੌਰਾਨ ਕਿਹਾ ਸੀ ਕਿ, “ਕੁੱਝ ਲੋਕ ਧਰਮ ਅਤੇ ਜਾਤੀਆਂ ਨੇ ਨਾਂ ‘ਤੇ ਸਾਨੂੰ ਵੰਡਣਾ ਚਾਹੁੰਦੇ ਹਨ, ਸਾਨੂੰ ਬਹੁਤ ਸਮਝ ਕੇ ਰਹਿਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ,“ਜਿਸ ਤਰ੍ਹਾਂ ਮਸਜਿਦਾਂ ਅਤੇ ਗੁਰਦੁਆਰੇ ਬਣਾ ਕੇ ਛੱਡੇ ਦਿਤੇ ਗਏ ਹਨ, ਉਹ ਅੱਗੇ ਜਾ ਕੇ ਨਾਸੂਰ ਬਣ ਜਾਣਗੇ। ਇਸ ਲਈ ਸਾਡਾ ਸਾਰਿਆਂ ਦਾ ਧਰਮ ਵੀ ਬਣਦਾ ਹੈ ਕਿ ਇਥੋਂ ਨਾਸੂਰ ਨੂੰ ਉਖਾੜ ਕੇ ਸੁੱਟ ਦਿਤਾ ਜਾਵੇ।”
ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਤੋਂ ਬਿਨਾਂ ਪੰਜਾਬ ਦੇ ਸਿੱਖ ਆਗੂਆਂ ਵੱਲੋਂ ਵੀ ਸੰਦੀਪ ਦਾਮਿਆ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਉਸ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਸੀ।