ਪਟਿਆਲਾ, 5 ਨਵੰਬਰ 2023 – ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਵਾਲੇ ਭਾਜਪਾ ਆਗੂ ਸੰਦੀਪ ਦਾਇਮਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਬੀਜੇਪੀ ਪੰਜਾਬ ਮਹਿਲਾ ਪ੍ਰਧਾਨ ਬੀਬਾ ਜੈ ਇੰਦਰ ਕੌਰ, ਅਮਰਪਾਲ ਸਿੰਘ ਬੋਨੀ ਅਜਨਾਲਾ, ਪ੍ਰਿਤਪਾਲ ਸਿੰਘ ਬਲੀਏਵਾਲ , ਕੰਵਰਵੀਰ ਸਿੰਘ ਟੌਹੜਾ ਨੇ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਵੱਲੋਂ ਸਾਡੇ ਪਵਿੱਤਰ ਗੁਰਦੁਆਰਿਆਂ ਅਤੇ ਮਸਜਿਦਾਂ ਖ਼ਿਲਾਫ਼ ਦਿੱਤੇ ਗਏ ਨਫ਼ਰਤ ਭਰੇ ਭਾਸ਼ਣ ਖ਼ਿਲਾਫ਼ ਭਾਜਪਾ ਪੰਜਾਬ ਦੇ ਆਗੂਆਂ ਨਾਲ ਮਿਲ ਕੇ ਸੈਕਟਰ-39 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ।
ਕਿਹਾ, ਸੱਭਿਅਕ ਸਮਾਜ ਵਿੱਚ ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।