- ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ
ਦਾ ਐਡੀਟਰ ਨਿਊਜ਼, ਕਪੂਰਥਲਾ ——— ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਕਰੀਬ 150 ਝੁੱਗੀਆਂ ਨੂੰ ਅੱਗ ਲੱਗ ਗਈ। ਘਟਨਾ ਐਤਵਾਰ ਰਾਤ 8 ਵਜੇ ਦੀ ਹੈ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।
ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹੁਸੈਨਪੁਰ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਇਸ ਅੱਗ ਕਾਰਨ ਆਰਸੀਐਫ ਦੇ ਬਾਹਰ ਕਰੀਬ 150 ਝੁੱਗੀਆਂ ਸੜ ਗਈਆਂ ਹਨ। ਦੱਸ ਦਈਏ ਕਿ ਅੱਗ ਬੁਝਾਉਣ ਤੋਂ ਬਾਅਦ ਬਚਾਅ ਟੀਮਾਂ ਦਾ ਘੰਟਿਆਂ ਤੱਕ ਰੈਸਕਿਊ ਜਾਰੀ ਰਿਹਾ। ਲੋਕਾਂ ਅਨੁਸਾਰ ਪਿਛਲੇ ਸਾਲ ਵੀ ਝੁੱਗੀਆਂ ਵਿੱਚ ਭਿਆਨਕ ਅੱਗ ਲੱਗੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦਫ਼ਤਰ ਦੇ ਕੰਟਰੋਲ ਰੂਮ ਵਿੱਚ ਰਾਤ 8:10 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਹੁਸੈਨਪੁਰ ਚੌਕੀ ਦੇ ਇੰਚਾਰਜ ਪੂਰਨਚੰਦ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲੀਸ ਮੁਲਾਜ਼ਮ ਵੀ ਅੱਗ ’ਤੇ ਕਾਬੂ ਪਾਉਣ ਵਿੱਚ ਜੁਟੇ ਹੋਏ ਰਹੇ। ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਫਾਇਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ 11 ਵਜੇ ਤੱਕ ਬਚਾਅ ਕਾਰਜਾਂ ਰਾਹੀਂ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਸੁਲਤਾਨਪੁਰ ਲੋਧੀ ਆਰ.ਸੀ.ਐਫ ਅਤੇ ਕਪੂਰਥਲਾ ਫਾਇਰ ਬ੍ਰਿਗੇਡ ਦੀਆਂ 4 ਅੱਗ ਬੁਝਾਊ ਗੱਡੀਆਂ ਨੇ ਤਿੰਨ-ਤਿੰਨ ਵਾਰ ਭਰ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਮਾਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।