ਤਰਨਤਾਰਨ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ‘ਚ ਮੌ+ਤ

  • 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼,
  • ਹਰਬੇਜ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ

ਤਰਨਤਾਰਨ, 6 ਨਵੰਬਰ 2023 – ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮਰਨ ਵਾਲੇ ਨੌਜਵਾਨ ਦਾ ਅਜੇ ਵਿਆਹ ਨਹੀਂ ਹੋਇਆ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਬੇਜ਼ ਸਿੰਘ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਹੁਣ ਉਹ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਦੇ ਸਰੀ ਚਲਾ ਗਿਆ ਸੀ। ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਬੇਜ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਦੇ ਕਿਸਾਨ ਨੇ ਸਿਰਫ 46 ਮਿੰਟਾਂ ‘ਚ 4 ਕਿੱਲੋ ਦੇ ਕਰੀਬ ਦੇਸੀ ਘਿਓ ਪੀਤਾ, ਨਾਲੇ 300 ਗ੍ਰਾਮ ਬਰਫੀ ਵੀ ਖਾਧੀ

ਪੰਜਾਬ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, GST ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ, ਪੜ੍ਹੋ ਹੋਰ ਕੀ-ਕੀ ਲਏ ਫੈਸਲੇ