ਪੰਜਾਬ-ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਕੀਤੀ ਗਈ ਦੁੱਗਣੀ: ਧ+ਮਕੀ ਤੋਂ ਬਾਅਦ BCAS ਨੇ ਦਿੱਤੇ ਹੁਕਮ

  • ਅਸਥਾਈ ਏਅਰਪੋਰਟ ਐਂਟਰੀ ਪਾਸ ‘ਤੇ ਵੀ ਪਾਬੰਦੀ

ਚੰਡੀਗੜ੍ਹ, 7 ਨਵੰਬਰ 2023 – ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ- ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ ‘ਤੇ ਦੋਹਰੀ ਸੁਰੱਖਿਆ ਜਾਂਚਾਂ ਵਿੱਚੋਂ ਗੁਜ਼ਰਨਾ ਪਵੇਗਾ। ਜਿਸ ਕਾਰਨ ਯਾਤਰੀਆਂ ਦਾ ਕਾਫੀ ਸਮਾਂ ਬਰਬਾਦ ਹੋਵੇਗਾ। ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਕਿਹਾ- ਹਵਾਈ ਅੱਡਿਆਂ, ਹਵਾਈ ਪੱਟੀਆਂ, ਏਅਰਫੀਲਡ, ਏਅਰ ਫੋਰਸ ਸਟੇਸ਼ਨ, ਹੈਲੀਪੈਡ, ਫਲਾਇੰਗ ਸਕੂਲ, ਹਵਾਬਾਜ਼ੀ ਸਿਖਲਾਈ ਸੰਸਥਾਵਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਏਜੰਸੀਆਂ ਖ਼ਤਰੇ ਬਾਰੇ ਲਗਾਤਾਰ ਜਾਣਕਾਰੀ ਸਾਂਝੀ ਕਰ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ TAEP (ਟੈਂਪਰੇਰੀ ਏਅਰਪੋਰਟ ਐਂਟਰੀ ਪਾਸ) ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਇਸ ਮਹੀਨੇ ਦੀ 30 ਤਰੀਕ ਤੱਕ ਵੀ ਲਾਗੂ ਰਹਿਣਗੇ। ਹਵਾਈ ਅੱਡਿਆਂ ‘ਤੇ ਜਾਣ ਲਈ ਟਿਕਟ ਲੈਣੀ ਪੈਂਦੀ ਹੈ। ਜਿਸ ਨੂੰ ਏਅਰਪੋਰਟ ਦੀ ਭਾਸ਼ਾ ਵਿੱਚ TAEP ਪਾਸ ਕਿਹਾ ਜਾਂਦਾ ਹੈ।

ਪੰਨੂ ਨੇ ਪਿਛਲੇ ਸ਼ਨੀਵਾਰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ ‘ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਸੀ। ਪੰਨੂ ਨੇ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੋਣਾ ਹੈ।

What do you think?

-1 points
Upvote Downvote

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਹੋਣਗੀਆਂ ਆਹਮੋ-ਸਾਹਮਣੇ, ਅਫਗਾਨਿਸਤਾਨ ਸੈਮੀਫਾਈਨਲ ਦੀ ਦੌੜ ‘ਚ ਬਰਕਰਾਰ

SGPC ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 8 ਨਵੰਬਰ ਨੂੰ