3 ਸਾਲ ਪਹਿਲਾਂ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋ+ਲੀਆਂ ਮਾ+ਰ ਕੇ ਕ+ਤ+ਲ

  • 3 ਸਾਲ ਪਹਿਲਾਂ ਹੀ ਪਤਨੀ ਨਾਲ ਗਿਆ ਸੀ ਮਨੀਲਾ,
  • ਮ੍ਰਿਤਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਵੱਜੋਂ ਹੋਈ ਹੈ,
  • ਫਿਰੋਜ਼ਪੁਰ ਦੇ ਪਿੰਡ ਉਗੋਕੇ ਦਾ ਰਹਿਣ ਵਾਲਾ ਸੀ ਮ੍ਰਿਤਕ

ਫਿਰੋਜ਼ਪੁਰ, 7 ਨਵੰਬਰ 2023 – ਮਨੀਲਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਵੱਜੋਂ ਹੋਈ ਹੈ ਜੋ ਕਿ ਫਿਰੋਜ਼ਪੁਰ ਦੇ ਪਿੰਡ ਉਗੋਕੇ ਦਾ ਰਹਿਣ ਵਾਲਾ ਸੀ। ਅਜੇ 3 ਸਾਲ ਪਹਿਲਾਂ ਹੀ ਮ੍ਰਿਤਕ ਨੌਜਵਾਨ ਲਖਵਿੰਦਰ ਸਿੰਘ ਆਪਣੀ ਪਤਨੀ ਨਾਲ ਮਨੀਲਾ ਗਿਆ ਸੀ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਉਮਰ ਕਰੀਬ 27 ਸਾਲ ਸੀ ਉਹ 3 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਮਨੀਲਾ ਗਿਆ ਸੀ ਅਤੇ ਉਥੇ ਦੋਵੇਂ ਪਤੀ-ਪਤਨੀ ਰਹਿ ਰਹੇ ਸਨ। ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੂਹੇ ਨੂੰ ਫੜ੍ਹਨ ਲਈ ਵਰਤੇ ਜਾਣ ਵਾਲੇ ‘ਗਲੂ ਟ੍ਰੈਪ’ ’ਤੇ ਪਾਬੰਦੀ

ਲੱਖਾ ਸਿਧਾਣਾ ਨੂੰ ਰਾਮਪੁਰਾ ਫੂਲ ਪੁਲਿਸ ਨੇ ਲਿਆ ਹਿਰਾਸਤ ‘ਚ