ਦੋ ਗੁੱਟਾਂ ‘ਚ ਟਕਰਾਅ, 2 ਸਾਲ ਪਹਿਲਾਂ ਬੱਚਿਆਂ ‘ਚ ਹੋਈ ਲੜਾਈ ਦੀ ਰੰਜਿਸ਼ ‘ਚ ਇਕ ਦੂਜੇ ‘ਤੇ ਤੇ+ਜ਼ਧਾਰ ਹ+ਥਿਆਰਾਂ ਨਾਲ ਕੀਤਾ ਹਮਲਾ

ਬਟਾਲਾ, 8 ਨਵੰਬਰ 2023 – ਬਟਾਲਾ ਨੇੜਲੇ ਕਸਬਾ ਧੰਦੋਈ ਵਿੱਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਹਵਾ ‘ਚ ਗੋਲੀਆਂ ਵੀ ਚਲਾਈਆਂ। ਜਿਸ ਵਿੱਚ ਦੋਵੇਂ ਧਿਰਾਂ ਦੇ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਦੇਰ ਸ਼ਾਮ ਪਿੰਡ ਧੰਦੋਈ ਵਿਖੇ ਜੁੱਤੀਆਂ ਦੀ ਦੁਕਾਨ ਚਲਾਉਣ ਵਾਲੇ ਸਰਦੂਲ ਸਿੰਘ ਵਾਸੀ ਪਿੰਡ ਬਰਿਆੜ ਅਤੇ ਪਿੰਡ ਘਾਸ ਦੇ ਰਹਿਣ ਵਾਲੇ ਹਰਨੇਕ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ।

ਲੜਾਈ ਦੌਰਾਨ ਦੋਵਾਂ ਨੇ ਇਕ-ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਇਸ ਲੜਾਈ ‘ਚ ਸਰਦੂਲ ਸਿੰਘ ਅਤੇ ਉਸ ਦਾ ਲੜਕਾ ਮੁਹੱਬਤ ਸਿੰਘ ਜ਼ਖਮੀ ਹੋ ਗਏ। ਦੂਜੀ ਧਿਰ ਦਾ ਹਰਨੇਕ ਸਿੰਘ ਵੀ ਜ਼ਖਮੀ ਹੋ ਗਿਆ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਜ਼ਖਮੀ ਮੁਹੱਬਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

2 ਸਾਲ ਪਹਿਲਾਂ ਦੋਵਾਂ ਧਿਰਾਂ ਦੇ ਬੱਚਿਆਂ ਵਿੱਚ ਲੜਾਈ ਹੋਈ ਸੀ ਅਤੇ ਅੱਜ ਫਿਰ ਉਸੇ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਲੜਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਨੇ ਹਵਾ ਵਿੱਚ ਗੋਲੀ ਵੀ ਚਲਾਈ ਹੈ।

ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਘਟਨਾ ਸਬੰਧੀ ਦੱਸਿਆ ਕਿ ਗੋਲੀ ਕਿਸੇ ਨੂੰ ਨਹੀਂ ਲੱਗੀ ਪਰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਇਲਾਜ ਲਈ ਲਿਆਂਦਾ ਗਿਆ ਹੈ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਨੂੰ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ ਸਵੇਰੇ ਸੈਰ ਕਰਨ ਗਏ ਪੁਲਿਸ ਇੰਸਪੈਕਟਰ ‘ਤੇ ਚੱਲੀਆਂ ਗੋ+ਲੀਆਂ, ਬੁਲੇਟ ਪਰੂਫ਼ ਜੈਕਟ ਨੇ ਬਚਾਈ ਜਾਨ

ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ: ਮੋਹਾਲੀ ਦੇ ਇੱਕ ਰਿਜ਼ੋਰਟ ‘ਚ ਹੈ ਪ੍ਰੋਗਰਾਮ