ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਹੋਵੇਗੀ ਨਸ਼ਾ ਵਿਰੋਧੀ ਸਾਈਕਲ ਰੈਲੀ

ਲੁਧਿਆਣਾ, 15 ਨਵੰਬਰ 2023 – ਪੰਜਾਬ ਸਰਕਾਰ ਨਸ਼ਿਆਂ ਖਿਲਾਫ ਇੱਕ ਵਾਰ ਫੇਰ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਵਾਰ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਈਕਲ ਰੈਲੀ ਦਾ ਉਦਘਾਟਨ ਕੀਤਾ ਜਾਵੇਗਾ। ਇਹ ਸਾਈਕਲ ਰੈਲੀ 16 ਨਵੰਬਰ ਨੂੰ ਲੁਧਿਆਣਾ ਵਿੱਚ ਕੀਤੀ ਜਾਵੇਗੀ। ਇਸ ਸਾਈਕਲ ਰੈਲੀ ਵਿੱਚ ਕਰੀਬ 20000 ਲੋਕ ਹਿੱਸਾ ਲੈਣਗੇ। ਇਸ ਸਾਈਕਲ ਰੈਲੀ ਲਈ ਪੰਜ ਵੱਖ-ਵੱਖ ਥਾਵਾਂ ‘ਤੇ ਸਟੈਂਡ ਬਣਾਏ ਜਾਣਗੇ ਅਤੇ ਸਟੈਂਡਾਂ ਦਾ ਨਾਂਅ ਭਗਤ ਸਿੰਘ, ਸੁਖਦੇਵ, ਰਾਜਗੁਰੂ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਗਾ: ਨੌਜਵਾਨ ਦਾ ਕ+ਤ+ਲ, ਦੋ ਗੁੱਟਾਂ ‘ਚ ਚੱਲੀ ਗੋ+ਲੀ, ਜੂਆ ਖੇਡਦਿਆਂ ਹੋਇਆ ਸੀ ਝਗੜਾ

ਮੋਗਾ: ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 35 ਕਿਸਾਨਾਂ ‘ਤੇ ਪਰਚੇ ਦਰਜ