ਅਜੇ 12 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ, ਵਿਆਹੁਤਾ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਕੀਤੀ ਖ਼ੁ+ਦਕੁ+ਸ਼ੀ

ਲੁਧਿਆਣਾ, 18 ਨਵੰਬਰ 2023 – ਲੁਧਿਆਣਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਸ਼ੁੱਕਰਵਾਰ ਸਵੇਰੇ ਸਹੁਰੇ ਵਾਲਿਆਂ ਨੇ ਵਿਚੋਲੇ ਨੂੰ ਫੋਨ ਕਰਕੇ ਦੱਸਿਆ ਕਿ ਨੂੰਹ ਨੇ ਫਾਹਾ ਲੈ ਲਿਆ ਹੈ। ਉਸ ਦਾ 12 ਦਿਨ ਪਹਿਲਾਂ ਵਿਆਹ ਹੋਇਆ ਸੀ। ਬੀਤੀ ਰਾਤ ਉਹ ਆਪਣੇ ਮਾਪਿਆਂ ਨੂੰ ਵੀ ਮਿਲਣ ਗਈ ਸੀ।

ਵਿਚੋਲੇ ਨੇ ਮ੍ਰਿਤਕ ਵਿਆਹੁਤਾ ਲਕਸ਼ਮੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਮ੍ਰਿਤਕ ਲਕਸ਼ਮੀ ਦੇ ਭਰਾ ਰਾਜਵਿੰਦਰ ਨੇ ਦੱਸਿਆ ਕਿ ਉਹ ਕੈਲਾਸ਼ ਨਗਰ ਰੋਡ ਦਾ ਰਹਿਣ ਵਾਲਾ ਹੈ। ਉਸ ਦੀ ਭੈਣ ਦਾ ਵਿਆਹ 5 ਨਵੰਬਰ ਨੂੰ ਕਾਲੀ ਸੜਕ ‘ਤੇ ਰਹਿਣ ਵਾਲੇ ਇਕ ਨੌਜਵਾਨ ਨਾਲ ਹੋਇਆ ਸੀ। ਵਿਚੋਲੇ ਨੇ ਫੋਨ ਕਰਕੇ ਦੱਸਿਆ ਕਿ ਲਕਸ਼ਮੀ ਦੀ ਮੌਤ ਹੋ ਗਈ ਹੈ।

ਭਰਾ ਨੇ ਕਿਹਾ ਕਿ ਉਹ ਵਿਸ਼ਵਾਸ ਨਹੀਂ ਕਰ ਸਕਦਾ ਸੀ ਕਿ ਭੈਣ ਨੇ ਖੁਦਕੁਸ਼ੀ ਕੀਤੀ ਹੈ ਕਿਉਂਕਿ ਉਹ ਬਹੁਤ ਖੁਸ਼ ਸੀ। ਰਾਜਵਿੰਦਰ ਨੇ ਦੱਸਿਆ ਕਿ ਲਕਸ਼ਮੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਥਾਣਾ ਜੋਧੇਵਾਲ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਲਾਸ਼ ਨੂੰ ਫਾਹੇ ਤੋਂ ਹੇਠਾਂ ਲਾਹਿਆ ਗਿਆ।

ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਿਸ ਵੀ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੜਕ ਹਾਦਸਿਆਂ ਦੇ ਮਾਮਲਿਆਂ ‘ਚ ਪੰਜਾਬ ਦਾ ਰਿਕਾਰਡ ਬੇਹੱਦ ਖਰਾਬ, ਦੇਸ਼ ‘ਚ ਤੀਜਾ ਨੰਬਰ

ਚੰਡੀਗੜ੍ਹ ‘ਚ ਅੱਜ ਤੋਂ ਸ਼ਟਲ ਬੱਸ ਸੇਵਾ ਸ਼ੁਰੂ: ਵੀਕਐਂਡ ਅਤੇ ਜਨਤਕ ਛੁੱਟੀ ਵਾਲੇ ਦਿਨ ਮਿਲੇਗੀ ਸਹੂਲਤ