- AQI ਨੂੰ ਸੁਧਾਰਨ ਲਈ ਸੂਬਿਆਂ ਨੂੰ ਤੁਰੰਤ ਕਦਮ ਚੁੱਕਣ ਦੇ ਦਿੱਤੇ ਹੁਕਮ
- ਦਿੱਲੀ, ਹਰਿਆਣਾ, ਪੰਜਾਬ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ ਨੂੰ ਪਾਈ ਝਾੜ
- 22 ਨਵੰਬਰ ਤੱਕ ਮੰਗੀ ਰਿਪੋਰਟ
ਨਵੀਂ ਦਿੱਲੀ, 18 ਨਵੰਬਰ 2023 – ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਨੈਸ਼ਨਲ ਗਰੀਨ ਟ੍ਰਿਬਿਊਨਲ (NGT) ਨੇ ਦੇਸ਼ ਦੇ 9 ਸੂਬਿਆਂ ਨੂੰ ਫਟਕਾਰ ਲਾਈ ਹੈ। NGT ਨੇ ਵਿਗੜਦੀ ਹਵਾ ਗੁਣਵੱਤਾ (AQI) ‘ਚ ਸੁਧਾਰ ਲਈ ਹੋਰ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ AQI ‘ਚ ਸੁਧਾਰ ਲਈ ਤੁਰੰਤ ਉਪਾਅ ਕਰਨ ਨੂੰ ਕਿਹਾ ਹੈ।
ਇਸ ਦੇ ਨਾਲ ਹੀ NGT ਨੇ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ ਨੂੰ ਨਿਰਦੇਸ਼ ਜਾਰੀ ਕੀਤਾ ਹੈ ਕਿ ਉਹ ਹਵਾ ਗੁਣਵੱਤਾ ਨੂੰ ਲੈ ਕੇ 22 ਨਵੰਬਰ ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ। NGT ਮੁਤਾਬਕ ਸੂਬਿਆਂ ਵਿਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮ ਤਸਲੀਬਖ਼ਸ਼ ਨਹੀਂ ਹਨ।
ਬੈਂਚ ਵਿਚ ਨਿਆਂਇਕ ਮੈਂਬਰ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲ ਵੀ ਸ਼ਾਮਲ ਹਨ। ਬੈਂਚ ਨੇ 22 ਨਵੰਤਰ ਤਕ ਕਾਰਵਾਈ ਦੀ ਰੀਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੰਦਿਆਂ ਅਗਲੀ ਕਾਰਵਾਈ ਲਈ 23 ਨਵੰਬਰ ਦੀ ਤਰੀਕ ਤੈਅ ਕੀਤੀ ਹੈ।