- ਪੁਲਿਸ ਨੇ ਉਸ ਨੂੰ ਸਵੇਰ ਹੋਣ ਤੋਂ ਪਹਿਲਾਂ ਹੀ ਉਸ ਦੇ ਘਰੋਂ ਕੀਤਾ ਗ੍ਰਿਫ਼ਤਾਰ
- ਸ਼ਹਿਰ ਦੇ ਇਕ ਰੈਸਟੋਰੈਂਟ ‘ਚ ਬੀਤੀ ਰਾਤ ਹੋਈ ਲੜਾਈ ਦੀ ਸ਼ਿਕਾਇਤ ‘ਤੇ ਮਾਮਲਾ ਕੀਤਾ ਗਿਆ ਹੈ ਦਰਜ
ਕਾਂਗਰਸ ਦੇ ਪ੍ਰਧਾਨ ਤੇ ਚਾਰ ਵਾਰ ਕੌਂਸਲਰ ਰਹਿ ਚੁੱਕੇ ਬਰਨਾਲਾ ਦੇ ਸਾਬਕਾ ਐਮਸੀ ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਸਵੇਰ ਹੋਣ ਤੋਂ ਪਹਿਲਾਂ ਹੀ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਮਾਮਲਾ ਸ਼ਹਿਰ ਦੇ ਇਕ ਰੈਸਟੋਰੈਂਟ ‘ਚ ਬੀਤੀ ਰਾਤ ਹੋਈ ਲੜਾਈ ਦੀ ਸ਼ਿਕਾਇਤ ‘ਤੇ ਸਾਬਕਾ ਐਮਸੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੁਲੀਸ ਦੀ ਇਸ ਕਾਰਵਾਈ ਖ਼ਿਲਾਫ਼ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਕਾਂਗਰਸੀ ਆਗੂ ਇਸ ਖ਼ਿਲਾਫ਼ ਲਾਮਬੰਦ ਹੋਣ ਲੱਗ ਪਏ ਹਨ। ਕਾਂਗਰਸੀ ਆਗੂਆਂ ਨੇ ਪੁਲੀਸ ਵੱਲੋਂ ਦਰਜ ਕੀਤੇ ਕੇਸਾਂ ਨੂੰ ਝੂਠਾ ਕਰਾਰ ਦਿੰਦਿਆਂ ਇਨਸਾਫ਼ ਲਈ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ ਹੈ।
ਡੀਐਸਪੀ ਅਨੁਸਾਰ ਬੀਤੀ ਰਾਤ ਇੱਕ ਵਿਆਹ ਸਮਾਗਮ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਤਕਰਾਰ ਹੋਣ ਕਾਰਨ ਲੜਾਈ-ਝਗੜਾ, ਲੁੱਟ-ਖੋਹ ਅਤੇ ਖੋਹ ਦੀ ਵਾਰਦਾਤ ਹੋ ਗਈ, ਜਿਸ ਤਹਿਤ ਦੂਜੀ ਧਿਰ ਪੰਕਜ ਬਾਂਸਲ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 379,323,324,506,148,149 ਤਹਿਤ ਵੱਖ-ਵੱਖ ਐਫ.ਆਈ.ਆਰ. ਅਤੇ 25 ਚਾਰ ਜਣਿਆਂ ਖ਼ਿਲਾਫ਼ ਦਰਜ ਕੀਤੇ ਗਏ ਹਨ। ਆਰਮਜ਼ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ, ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਹਾਲੇ ਪੁਲੀਸ ਦੀ ਪਕੜ ਤੋਂ ਬਾਹਰ ਹਨ।