ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਚਾਚਾ ਨਹੀਂ ਰਹੇ

  • ਗੁਰਾਇਆ ‘ਚ ਲਏ ਆਖਰੀ ਸਾਹ
  • ਸ਼ਿੰਗਾਰਾ ਸਿੰਘ ਦੁਸਾਂਝ ਪੇਸ਼ੇ ਤੋਂ ਅਧਿਆਪਕ ਸਨ
  • ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ

ਗੁਰਾਇਆ, 21 ਨਵੰਬਰ 2023 – ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਕਈ ਕਿਸਾਨ ਆਗੂਆਂ ਨੇ ਸ਼ਿੰਗਾਰਾ ਸਿੰਘ ਦੁਸਾਂਝ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ।

ਸ਼ਿੰਗਾਰਾ ਸਿੰਘ ਦੁਸਾਂਝ ਜਲੰਧਰ ਜ਼ਿਲ੍ਹਾ ਕਮੇਟੀ RMPI ਦੇ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਨਾਲ ਵੀ ਜੁੜੇ ਹੋਏ ਸਨ।

ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਵੀ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਪੁਰਜ਼ੋਰ ਹਮਾਇਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸਰਕਾਰ ਤੱਕ ਪਹੁੰਚਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਸ਼ਿੰਗਾਰਾ ਸਿੰਘ ਦੁਸਾਂਝ ਪੇਸ਼ੇ ਤੋਂ ਅਧਿਆਪਕ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਏਅਰਪੋਰਟ ‘ਤੇ ਫੜਿਆ ਗਿਆ 1.7 ਕਰੋੜ ਦਾ ਸੋਨਾ, ਕਸਟਮ ਵਿਭਾਗ ਨੇ ਚੈਕਿੰਗ ਦੌਰਾਨ ਦੋ ਵਿਅਕਤੀ ਦੁਬਈ ਤੋਂ ਲਿਆਂਦੇ 2 ਕਿਲੋ ਸੋਨੇ ਸਮੇਤ ਫੜੇ

ਮੂਸੇਵਾਲਾ ਕ+ਤ+ਲ ਕੇਸ ਦੇ ਮੁਲਜ਼ਮ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਮਿਲੀ ਜ਼ਮਾਨਤ