CM ਮਾਨ ਦੇ ਮਾਤਾ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

  • ਮੀਡੀਆ ਨਾਲ ਬਣਾਈ ਰੱਖੀ ਗਈ ਦੂਰੀ ਪੁਲਿਸ ਦਾ ਸੀ ਸਖਤ ਪ੍ਰਬੰਧ

ਅੰਮ੍ਰਿਤਸਰ, 22 ਨਵੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਉਹਨਾਂ ਵੱਲੋਂ ਬੇਸ਼ੱਕ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਉਹਨਾਂ ਦੇ ਨਾਲ ਭਾਰੀ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਸੀ। ਉਥੇ ਹੀ ਭਗਵੰਤ ਸਿੰਘ ਜੀ ਮਾਤਾ ਵੱਲੋਂ ਕੇਸਰੀ ਦੁਪੱਟਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।

ਇਹ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹੋਣ। ਇਸ ਤੋਂ ਪਹਿਲਾਂ ਵੀ ਕਈ ਵਾਰ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਤੇ ਆਸ਼ੀਰਵਾਦ ਪ੍ਰਾਪਤ ਕਰਦੇ ਰਹਿੰਦੇ ਹਨ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਅੱਜ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਦੇ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ-ਬੇਨਤੀ ਕੀਤੀ ਗਈ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਉਹਨਾਂ ਦੀ ਸੁਰੱਖਿਆ ਦੇ ਲਈ ਭਾਰੀ ਪੁਲਿਸ ਫੋਰਸ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੈਨਾਤ ਕੀਤੀ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਿੰਨ ਹਫਤੇ ਬਾਅਦ ਪੰਜਾਬ ਆਈ ਵਿਦੇਸ਼ ਪੜ੍ਹਨ ਗਏ ਨੌਜਵਾਨ ਦੀ ਲਾ+ਸ਼, ਜੱਦੀ ਪਿੰਡ ‘ਚ ਨਮ ਅੱਖਾਂ ਨਾਲ ਹੋਇਆ ਸਸਕਾਰ

ਦਿੱਲੀ ਜੰਮੂ ਕਟੜਾ ਨੈਸ਼ਨਲ ਹਾਈਵੇ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਬਣੀ ਟਕਰਾਅ ਵਾਲੀ ਸਥਿਤੀ