ਨਿਹੰਗ ਸਿੰਘਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਕੀਤੀ ਫਾ+ਇਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌ+ਤ

  • ਤਿੰਨ ਹੋਰ ਹੋਏ ਜ਼ਖਮੀ,
  • ਜਵਾਬ ‘ਚ ਪੁਲਿਸ ਮੁਲਾਜ਼ਮਾਂ ਨੇ ਵੀ ਕੀਤੀ ਫਾ+ਇਰਿੰਗ,
  • ਮਾਹੌਲ ਤਣਾਅਪੂਰਨ, ਕਬਜ਼ੇ ਨੂੰ ਲੈ ਕੇ ਹੈ ਵਿਵਾਦ

ਕਪੂਰਥਲਾ, 23 ਨਵੰਬਰ 2023 – ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੈ। ਅਧਿਕਾਰੀ ਵੀ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ ਹਨ। ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਦੋ ਗੁੱਟਾਂ ਵਿੱਚ ਵਿਵਾਦ ਚੱਲ ਰਿਹਾ ਹੈ।

ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿੱਚ ਪੁਲੀਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਮੁਲਾਜ਼ਮ ਕਿਰਪਾਨ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ‘ਚ 6 ਲੋਕ ਜ਼ਖਮੀ ਹੋਏ ਹਨ। ਜਿਸ ਦਾ ਇਲਾਜ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਐਸਐਸਪੀ ਵਤਸਲਾ ਗੁਪਤਾ ਅਨੁਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਤੇ 96 ਕਰੋੜ ਰੁਪਏ ਵਾਲੇ ਬਾਬਾ ਬੁੱਢਾ ਦਲ ਸੰਤ ਬਲਬੀਰ ਸਿੰਘ ਦਾ ਕਈ ਸਾਲਾਂ ਤੋਂ ਕਬਜ਼ਾ ਸੀ। ਉਸ ਨੇ ਆਪਣੇ ਦੋ ਸੇਵਕਾਂ ਨੂੰ ਗੁਰਦੁਆਰਾ ਅਕਾਲ ਬੁੰਗਾ ਵਿਚ ਬਿਠਾਇਆ ਸੀ। ਜਿਨ੍ਹਾਂ ਦੇ ਨਾਮ ਨਿਰਵੈਰ ਸਿੰਘ ਅਤੇ ਜਗਜੀਤ ਸਿੰਘ ਹਨ।

21 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 8.30 ਵਜੇ ਬਾਬਾ ਬੁੱਢਾ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਸੰਤ ਬਾਬਾ ਮਾਨ ਸਿੰਘ ਆਪਣੇ 15-20 ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿੱਚ ਜ਼ਬਰਦਸਤੀ ਦਾਖਲ ਹੋਏ। ਇੱਥੇ ਉਨ੍ਹਾਂ ਨੇ ਨਿਰਵੈਰ ਸਿੰਘ ਨੂੰ ਰੱਸੀਆਂ ਨਾਲ ਬੰਨ੍ਹ ਕੇ ਜਗਜੀਤ ਸਿੰਘ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੇ ਹਥਿਆਰ, ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰ ਲਿਆ।

ਜਗਜੀਤ ਸਿੰਘ ਦੇ ਬਿਆਨਾਂ ‘ਤੇ ਬਾਬਾ ਮਾਨ ਸਿੰਘ ਅਤੇ ਉਨ੍ਹਾਂ ਦੇ 15-20 ਸਾਥੀਆਂ ਖਿਲਾਫ ਥਾਣਾ ਸੁਲਤਾਨਪੁਰ ਲੋਧੀ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਬੁੱਧਵਾਰ ਨੂੰ ਨਿਹੰਗ ਸਿੰਘ ਮਾਨ ਸਿੰਘ ਦੇ 10 ਸੇਵਕਾਂ ਵੱਲੋਂ ਬਾਬਾ ਬਲਬੀਰ ਸਿੰਘ ਦੇ ਦੂਜੇ ਡੇਰੇ ਪਿੰਡ ਬੁਸੋਵਾਲ ਰੋਡ ਨੇੜੇ ਪੀਰ ਗੈਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੀ ਅਤੇ 10 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ 15 ਮਈ 2020 ਨੂੰ ਦੋ ਧੜਿਆਂ ਵਿੱਚ ਹੋਏ ਝੜਪ ਵਿੱਚ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੇਸ ਵਿੱਚ ਲੋੜੀਂਦੇ ਮੁਲਜ਼ਮ ਵੀ ਸ਼ਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ 2 ਅਫਸਰਾਂ ਸਮੇਤ 4 ਜਵਾਨ ਸ਼ਹੀਦ: ਅੱਤਵਾਦੀ ਵੀ ਹੋਏ ਜ਼ਖਮੀ, ਮੁੱਠਭੇੜ ਅਜੇ ਵੀ ਜਾਰੀ

41 ਮਜ਼ਦੂਰ ਅੱਜ ਉੱਤਰਕਾਸ਼ੀ ਸੁਰੰਗ ਤੋਂ ਆ ਸਕਦੇ ਨੇ ਬਾਹਰ, ਸਿਰਫ 12 ਮੀਟਰ ਦੀ ਖੁਦਾਈ ਬਾਕੀ