ਚੰਡੀਗੜ੍ਹ, 24 ਨਵੰਬਰ 2023 – ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਯੂਨੀਅਨ ਆਗੂਆਂ ਨਾਲ ਮੁਲਾਕਾਤ ਕਰਨਗੇ। ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਯੂਨੀਅਨ ਆਗੂਆਂ ਵਿਚਾਲੇ ਮੀਟਿੰਗ ਹੋਵੇਗੀ।
ਮੁੱਖ ਮੰਤਰੀ ਭਗਵੰਤ ਨੇ ਦੋ ਦਿਨ ਪਹਿਲਾਂ ਵੀ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ ਅਤੇ ਕਿਹਾ ਸੀ ਸੜਕਾਂ ਗੱਲਬਾਤ ਲਈ ਨਹੀਂ ਹਨ, ਸੜਕਾਂ ਬੰਦ ਕਰਨ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ,ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੜਕਾਂ ਬੰਦ ਨਾ ਕਰਨ ਦੀ ਅਪੀਲ ਕੀਤੀ ਸੀ।
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅੱਜ ਧਰਨੇ ਦਾ ਚੌਥਾ ਦਿਨ ਹੈ ਅਤੇ ਕਿਸਾਨਾਂ ਨੇ ਬੀਤੇ ਦਿਨ ਰੇਲਾਂ ਵੀ ਰੋਕੀਆਂ ਸੀ ਅਤੇ ਕਿਸਾਨ ਅਜੇ ਵੀ ਸੜਕਾਂ ਅਤੇ ਰੇਲ ਪਟੜੀਆਂ ‘ਤੇ ਬੈਠੇ ਹਨ।