ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 25 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

  • ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ

ਅੰਮ੍ਰਿਤਸਰ, 24 ਨਵੰਬਰ 2023 – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 788 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਹੋਣਗੇ।

ਉਨ੍ਹਾਂ ਦੱਸਿਆ ਕਿ ਜਥਾ ਭਲਕੇ 25 ਨਵੰਬਰ ਨੂੰ ਸਵੇਰੇ 8:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੜਕ ਸੁਰੱਖਿਆ ਫੋਰਸ: ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ਵਿੱਚ ਯਾਤਰੀਆਂ ਦੀ ਮਦਦ ਕਰੇਗੀ

ਲੁਧਿਆਣਾ ਰੇਲਵੇ ਸਟੇਸ਼ਨ ਤੇ ਲੜਕੀ ਕਿਡਨੈਪ ਮਾਮਲਾ: ਆਪਣੇ ਆਪ ਨੂੰ ਭਰਾ ਦੱਸਣ ਨਿਕਲਿਆ ਲੜਕੀ ਦਾ ਆਸ਼ਿਕ