ਖੰਨਾ ਨੇੜੇ ਧੁੰਦ ਕਾਰਨ 30 ਗੱਡੀਆਂ ਆਪਸ ‘ਚ ਟਕਰਾਈਆਂ: ਪਹਿਲਾਂ ਸਕੂਲੀ ਬੱਸ ਦੀ ਹੋਈ ਟਰੱਕ ਨਾਲ ਟੱਕਰ, 40 ਬੱਚੇ ਵਾਲ-ਵਾਲ ਬਚੇ

  • ਫੇਰ ਬਾਅਦ ‘ਚ ਹੋਰ ਵਾਹਨ ਟਕਰਾਏ,
  • ਸਕੂਲ ਬੱਸ ‘ਚ ਸਵਾਰ 40 ਬੱਚੇ ਵਾਲ-ਵਾਲ ਬਚੇ

ਲੁਧਿਆਣਾ, 25 ਨਵੰਬਰ 2023 – ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਹਾਦਸੇ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੱਦੀ ਹੋਈ ਸੀ। ਉਸ ਤੋਂ ਬਾਅਦ ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਦੇ ਰਹੇ। ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ।

ਲੁਧਿਆਣਾ ਤੋਂ ਸਕੂਲੀ ਬੱਚੇ ਕੁਰੂਕਸ਼ੇਤਰ ‘ਚ ਟੂਰ ‘ਤੇ ਜਾ ਰਹੇ ਸਨ। ਬੱਸ ਵਿੱਚ 40 ਤੋਂ 50 ਬੱਚੇ ਸਵਾਰ ਸਨ। ਇਹ ਹਾਦਸਾ ਬੱਸ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਡਰਾਈਵਰ ਨੇ ਬੱਸ ਅੱਗੇ ਜਾ ਰਹੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਬੱਚੇ ਜ਼ਖਮੀ ਨਹੀਂ ਹੋਏ।

ਜਿਸ ਵਾਹਨ ਨਾਲ ਸਕੂਲ ਬੱਸ ਦੀ ਟੱਕਰ ਹੋਈ ਉਹ ਸ਼ੀਸ਼ੇ ਨਾਲ ਲੱਦੀ ਹੋਈ ਸੀ। ਟੱਕਰ ਤੋਂ ਬਾਅਦ ਸਾਰਾ ਸ਼ੀਸ਼ਾ ਚਕਨਾਚੂਰ ਹੋ ਗਿਆ। ਮਾਲਕ ਅਨੁਸਾਰ ਸ਼ੀਸ਼ੇ ਦੀ ਕੀਮਤ 3 ਤੋਂ 4 ਲੱਖ ਰੁਪਏ ਸੀ। ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਪੁਲੀਸ ਦੇ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਅਤੇ ਕੋਟ ਪੁਲੀਸ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਮੌਕੇ ’ਤੇ ਪੁੱਜੇ। ਨੁਕਸਾਨੇ ਵਾਹਨਾਂ ਨੂੰ ਇਕ ਪਾਸੇ ਲਿਜਾ ਕੇ ਆਵਾਜਾਈ ਚਾਲੂ ਕੀਤੀ ਗਈ। ਨਾਲ ਹੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵਧੇ ਰੇਟ: ਸ਼ੁੱਕਰਵਾਰ ਦੇਰ ਰਾਤ ਤੋਂ ਲਾਗੂ ਹੋਏ ਨਵੇਂ ਰੇਟ

ਕਪੂਰਥਲਾ ਗੁਰਦੁਆਰਾ ਗੋ+ਲੀਬਾਰੀ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਂਚ ਦੇ ਦਿੱਤੇ ਨਿਰਦੇਸ਼