ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ 27 ਨਵੰਬਰ ਤੋਂ

ਚੰਡੀਗੜ੍ਹ, 25 ਨਵੰਬਰ 2023 – ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ 50,000 ਤੋਂ ਵੱਧ ਸ਼ਰਧਾਲੂ ਯਾਤਰਾ ਕਰਨਗੇ। ਇਸ ਯੋਜਨਾ ਨੂੰ 6 ਨਵੰਬਰ ਨੂੰ ਪੰਜਾਬ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਸੀ। ਇਹ ਯੋਜਨਾ ਖਾਸ ਤੌਰ ‘ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਹ ਯਾਤਰਾ ਟ੍ਰੇਨ ਅਤੇ ਬੱਸ ਦੋਵਾਂ ਰਾਹੀਂ ਕਾਰਵਾਈ ਜਾਵੇਗੀ।

ਇਹ ਯਾਤਰਾ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਤੱਕ ਕਰਵਾਈ ਜਾਵੇਗੀ।

ਜਦੋਂ ਕਿ ਇਹ ਯਾਤਰਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਤੱਕ ਕਰਵਾਈ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਏਅਰਪੋਰਟ ‘ਤੇ ਫੜਿਆ 98.61 ਲੱਖ ਰੁਪਏ ਦਾ ਸੋਨਾ: ਕੁਵੈਤ ਤੋਂ ਚੰਡੀਗੜ੍ਹ ਲੈ ਕੇ ਪਹੁੰਚਿਆ ਸੀ ਯਾਤਰੀ

PM Modi ਦੀ ਸੁਰੱਖਿਆ ਵਿੱਚ ਕੁਤਾਹੀ ਮਾਮਲੇ ‘ਚ ਵੱਡੀ ਕਾਰਵਾਈ: SP ਸਸਪੈਂਡ, ਡਿਊਟੀ ‘ਚ ਲਾਪ੍ਰਵਾਹੀ ਦੇ ਨੇ ਇਲਜ਼ਾਮ