ਨਸ਼ੇ ਖਾਤਰ ਕੀਤੀ ਲੁੱਟ ਦੇ ਲੁਟੇਰਿਆਂ ਨੂੰ 36 ਘੰਟੇ ਅੰਦਰ ਪੁਲਿਸ ਨੇ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ , 25 ਨਵੰਬਰ 2023: ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਨਿਪ ਐੱਨ ਸਲੀਕ ਸੈਲੂਨ ਅਤੇ ਲਾ-ਪੀਆਨੋਜ ਪੀਜਾ ਤੋਂ ਲੁੱਟ ਖੋਹ ਕਰਨ ਵਾਲੇ ਦੋ ਲੁਟੇਰਿਆਂ ਨੂੰ 36 ਘੰਟੇ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜਮਾਂ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਲੱਕੜਵਾਲਾ ਅਤੇ ਵਰਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਚੱਕ ਬੀੜ ਸਰਕਾਰ ਵਜੋਂ ਹੋਈ ਹੈ। ਮੁਲਜਮਾਂ ਨੇ ਇਹ ਲੁੱਟ ਨਸ਼ੇ ਦੀ ਪੂਰਤੀ ਲਈ ਕੀਤੀ ਸੀ ਉਂਪੁਲਿਸ ਨੇ ਇੰਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤਿਆ ਪਿਸਤੌਲ, ਨਕਦੀ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ ਹਨ। ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਭਾਗੀਰਥ ਸਿੰਘ ਮੀਨਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧ ਵਿੱਚ ਖੁਲਾਸਾ ਕੀਤਾ ਹੈ।

ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਡੀ ਐਸ ਪੀ ਸੰਜੀਵ ਗੋਇਲ, ਡੀ.ਐਸ.ਪੀ. ਸਤਨਾਮ ਸਿੰਘ, ਸੀਆਈਏ ਸਟਾਫ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਸੀ.ਆਈ.ਏ ਸਟਾਫ ਮਲੋਟ ਦੇ ਇੰਚਾਰਜ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਐਸ ਐਸ ਪੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਇਲਾਕੇ ਵਿੱਚ ਪੈਂਦੇ ਸਨਿਪ ਐੱਨ ਸਲੀਕ ਸੈਲੂਨ ਅਤੇ ਥਾਣਾ ਸਿਟੀ ਦੇ ਏਰੀਆ ਵਿੱਚ ਪੈਂਦੇ ਲਾ-ਪੀਆਨੋਜ ਪੀਜਾ ਤੋਂ ਮਿਤੀ 23ਨਵੰਬਰ ਦੀ ਰਾਤ ਨੂੰ ਪਿਸਤੌਲ ਦੀ ਨੋਕ ਤੇ ਦੋ ਵਿਅਕਤੀਆਂ ਵੱਲੋਂ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਵਾਰਦਾਤਾਂ ਨੂੰ ਲੈਕੇ ਥਾਣਾ ਸਿਟੀ ਅਤੇ ਥਾਣਾ ਸਦਰ ਵਿਖੇ ਦੋ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਆਧੁਨਿਕ ਢੰਗ ਤਰੀਕਿਆਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ 32 ਬੋਰ ਦਾ ਪਿਸਤੌਲ, ਮੋਟਰਸਾਈਕਲ ਅਤੇ ਲੁੱਟ ਦੇ 10 ਹਜ਼ਾਰ ਰੁਪਏ ਬਰਾਮਦ ਕਰਨ ’ਚ ਕਾਮਯਾਬੀ ਹਾਸਲ ਕਰ ਲਈ। ਉਨ੍ਹਾਂ ਦੱਸਿਆ ਕਿ ਵਰਿੰਦਰ ਸਿੰਘ ਨੂੰ ਬਚਾਉਣ ਦੇ ਚੱਕਰ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਉਸ ਦੇ ਪਰਿਵਾਰਿਕ ਮੈਂਬਰਾਂ ਨੇ ਜਾਣ-ਬੁੱਝ ਕੇ ਉਸ ਨੂੰ ਸ਼ਫਾ ਨਸ਼ਾ ਮੁਕਤੀ ਕੇਂਦਰ, ਪਿੰਡ ਸ਼ਾਹਪੀਨੀ, ਜਿਲ੍ਹਾ ਹਨੂਮਾਨਗੜ੍ਹ ਵਿਖੇ ਦਾਖਲ ਕਰਵਾ ਦਿੱਤਾ ਸੀ ।

ਉਨ੍ਹਾਂ ਦੱਸਿਆ ਕਿ ਫਿਰ ਵੀ ਵਰਿੰਦਰ ਸਿੰਘ ਪੁਲਿਸ ਦੀਆਂ ਨਜ਼ਰਾਂ ਤੋਂ ਬਚ ਨਾਂ ਸਕਿਆ ਅਤੇ ਦਬੋਚ ਲਿਆ। ਅਰਸ਼ਦੀਪ ਸਿੰਘ ਨੇ ਮੁਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ ਉਸ ਦੇ ਪਿਤਾ ਤੇਜਿੰਦਰਪਾਲ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਲੱਕੜਵਾਲਾ ਦਾ ਲਾਇਸੰਸੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਤੇਜਿੰਦਰਪਾਲ ਸਿੰਘ ਦਾ ਲਾਇਸੰਸ ਕੈਂਸਲ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੜਤਾਲ ਜਾਰੀ ਹੈ ਜਿਸ ਦੌਰਾਨ ਹੋਰ ਵੀ ਭੇਦ ਖੁੱਲ੍ਹਣ ਦੀ ਉਮੀਦ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ ਪੁਲਿਸ ਨੇ ਅੱਜ 25 ਨਵੰਬਰ ਦੁਪਹਿਰ ਤੋਂ 28 ਸ਼ਾਮ ਤੱਕ ਕਿਸਾਨ ਅੰਦੋਲਨ ਦੇ ਮੱਦੇਨਜ਼ਰ ‘ਟਰੈਫਿਕ ਡਾਇਵਰਸ਼ਨ ਅਤੇ ਐਡਵਾਈਜ਼ਰੀ’ ਜਾਰੀ ਕੀਤੀ

ਅਨਾਜ ਮੰਡੀ ਵਿਚੋਂ ਬੋਰੀਆਂ ਚੋਰੀ ਕਰਦੇ ਚੋਰ ਲੋਕਾਂ ਨੇ ਕੀਤੇ ਕਾਬੂ, ਖੰਭੇ ਨਾਲ ਬੰਨ੍ਹ ਕੇ ਚੋਰਾਂ ਦੀ ਬਣਾਈ ਰੇਲ