ਰੇਲਵੇ ਟਰੈਕ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ ‘ਚ ਆਏ ਪਿਓ-ਪੁੱਤ, ਦੋਵਾਂ ਦੀ ਮੌ+ਤ

ਫਤਿਹਗੜ੍ਹ ਸਾਹਿਬ, 28 ਨਵੰਬਰ 2023 – ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਵਾਪਰੇ ਹਾਦਸੇ ਵਿੱਚ ਪਿਤਾ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਤ ਹੋ ਗਈ। ਜਦੋਂ ਦੋਵੇਂ ਰੇਲਵੇ ਲਾਈਨ ਪਾਰ ਕਰ ਰਹੇ ਸਨ ਤਾਂ ਰੇਲ ਇੰਜਣ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਹੁਕਮ ਚੰਦ (42) ਅਤੇ ਉਸ ਦੇ ਪੁੱਤਰ ਸਾਹਿਬਜੋਤ ਸਿੰਘ (12) ਵਾਸੀ ਕੋਟਲਾ ਭਾਈਕੇ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਰੇਲ ਗੱਡੀ ਦਾ ਇੰਜਣ ਮੰਡੀ ਗੋਬਿੰਦਗੜ੍ਹ ਤੋਂ ਰਾਜਪੁਰਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਹੁਕਮ ਚੰਦ ਆਪਣੇ ਪੁੱਤਰ ਸਾਹਿਬ ਜੋਤ ਨਾਲ ਰੇਲਵੇ ਲਾਈਨ ਪਾਰ ਕਰਨ ਲੱਗਾ ਅਤੇ ਦੋਵੇਂ ਰੇਲ ਇੰਜਣ ਨਾਲ ਟਕਰਾ ਗਏ।

ਘਟਨਾ ਤੋਂ ਬਾਅਦ ਜੀਆਰਪੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਹੁਕਮ ਚੰਦ ਦਾ ਘਰ ਰੇਲਵੇ ਲਾਈਨ ਦੇ ਕੋਲ ਹੈ। ਜਿਸ ਕਾਰਨ ਉਹ ਇਧਰੋਂ ਉਧਰ ਜਾਣ ਲਈ ਰੇਲਵੇ ਲਾਈਨ ਪਾਰ ਕਰਦੇ ਸਨ। ਇਹ ਹਾਦਸਾ ਸੋਮਵਾਰ ਨੂੰ ਰੇਲਵੇ ਲਾਈਨ ਪਾਰ ਕਰਦੇ ਸਮੇਂ ਵਾਪਰਿਆ। ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਘਟਨਾ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਵਧੀ ਠੰਢ: ਮੌਸਮ ਵਿਭਾਗ ਵਲੋਂ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਅਧਿਆਪਕ ਤਰੱਕੀਆਂ ਲਈ ਨਹੀਂ ਹੋਣਗੇ ਪ੍ਰੇਸ਼ਾਨ, 7 ਮੈਂਬਰੀ ਕਮੇਟੀ ਦਾ ਗਠਨ