ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ

ਹੁਸ਼ਿਆਰਪੁਰ, 29 ਨਵੰਬਰ 2023 – ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 29.11.2023 ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਪਿੰਡ ਕਡਿਆਣਾ ਤਹਿਸੀਲ ਵਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਉਰੋ, ਯੂਨਿਟ, ਹੁਸ਼ਿਆਰਪੁਰ ਵੱਲੋਂ ਨਰਜੀਤ ਸਿੰਘ ਪਟਵਾਰੀ ਮਾਲ ਹਲਕਾ ਸ਼ਾਮ ਚੁਰਾਸੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਮੁਦੱਈ ਬਲਦੇਵ ਸਿੰਘ ਪੁੱਤਰ ਮਨੋਹਰ ਸਿੰਘ ਉਕਤ ਪਾਸੋਂ 25,000/—ਰੁਪਏ (ਪੱਚੀ ਹਜ਼ਾਰ ਰੁਪਏ) ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਿਸਤਰਿਤ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪਿੰਡ ਕਡਿਆਣਾ ਵਿੱਚ ਆਪਣੀ 5 ਕਨਾਲ ਜ਼ਮੀਨ ਦਾ ਤਬਾਦਲਾ ਆਪਣੇ ਗੁਆਂਢੀ ਸੇਵਾ ਸਿੰਘ ਪੁੱਤਰ ਜਗਤ ਸਿੰਘ ਵਾਸੀ ਪਿੰਡ ਕਡਿਆਣਾ ਨਾਲ ਕਰਵਾਉਣ ਲਈ ਦਸਤਾਵੇਜ਼ ਤਿਆਰ ਕਰਕੇ ਨਾਇਬ ਤਹਿਸੀਲਦਾਰ ਸ਼ਾਮ ਚੁਰਾਸੀ ਪਾਸੋਂ ਮਾਰਕ ਕਰਵਾਕੇ ਕਰੀਬ ਇਕ ਹਫਤਾ ਪਹਿਲਾਂ ਦੋਸ਼ੀ ਨਰਜੀਤ ਸਿੰਘ ਪਟਵਾਰੀ ਮਾਲ ਹਲਕਾ ਸ਼ਾਮ ਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਜ਼ਮੀਨ ਦਾ ਤਬਾਦਲਾ ਕਰਕੇ ਇੰਤਕਾਲ ਦਰਜ ਕਰਨ ਲਈ ਦਿੱਤੇ ਸਨ। ਪਰੰਤੂ ਦੋਸ਼ੀ ਪਟਵਾਰੀ ਨਰਜੀਤ ਸਿੰਘ ਉਕਤ ਨੇ ਇਸ ਜ਼ਮੀਨ ਦਾ ਤਬਾਦਲਾ ਕਰਨ ਅਤੇ ਤਬਾਦਲੇ ਤੋਂ ਬਾਅਦ ਇੰਤਕਾਲ ਦਰਜ ਕਰਨ ਦੇ ਇਵਜ਼ ਵਿੱਚ ਸਿ਼ਕਾਇਤਕਰਤਾ ਬਲਦੇਵ ਸਿੰਘ ਪੁੱਤਰ ਮਨੋਹਰ ਸਿੰਘ ਪਾਸੋਂ 30,000/— ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮੁਦੱਈ ਵੱਲੋਂ ਗੱਲਬਾਤ ਕਰਨ ਤੋਂ ਬਾਅਦ ਦੋਸ਼ੀ ਪਟਵਾਰੀ ਨਰਜੀਤ ਸਿੰਘ ਉਕਤ ਕੰਮ ਬਦਲੇ 25,000/— ਰੁਪਏ ਲੈ ਕੇ ਕੰਮ ਕਰਨ ਲਈ ਰਾਜੀ ਹੋ ਗਿਆ। ਜ਼ੋ ਸ਼ਿਕਾਇਤਕਰਤਾ ਦੋਸ਼ੀ ਪਟਵਾਰੀ ਨਰਜੀਤ ਸਿੰਘ ਨੂੰ ਉਸ ਵੱਲੋਂ ਮੰਗੀ ਗਈ ਰਿਸ਼ਵਤ ਦੀ ਰਕਮ 25,000/— ਰੁਪਏ ਮਿਤੀ 29.11.2023 ਨੂੰ ਦੇਣ ਦਾ ਝੂਠਾ ਵਾਅਦਾ ਕਰਕੇ ਆ ਗਿਆ ਅਤੇ ਇਸ ਸਬੰਧੀ ਵਿਜੀਲੈਂਸ ਬਿਉਰੋ ਪਾਸ ਸ਼ਿਕਾਇਤ ਕਰ ਦਿੱਤੀ।

ਸ਼ਿਕਾਇਤਕਰਤਾ ਬਲਦੇਵ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਪਿੰਡ ਕਡਿਆਣਾ ਤਹਿਸੀਲ ਵਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਿ਼ਕਾਇਤ ਤੇ ਕਾਰਵਾਈ ਕਰਦੇ ਹੋਏ ਮਨੀਸ਼ ਕੁਮਾਰ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ, ਯੂਨਿਟ, ਹੁਸ਼ਿਆਰਪੁਰ ਦੀ ਜ਼ੇਰੇ ਨਿਗਰਾਨੀ ਇੰਸਪੈਕਟਰ ਲਖਵਿੰਦਰ ਸਿੰਘ, ਵਲੋਂ ਵਿਜੀਲੈਂਸ ਬਿਉਰੋ ਦੀ ਟੀਮ, ਸਮੇਤ ਮੁਦੱਈ, ਸਰਕਾਰੀ ਸ਼ੈਡੋ ਗਵਾਹ ਅਤੇ ਸਰਕਾਰੀ ਗਵਾਹ ਨੂੰ ਨਾਲ ਲੈ ਕੇ ਟਰੈਪ ਲਗਾਇਆ ਗਿਆ। ਇੰਸਪੈਕਟਰ ਲਖਵਿੰਦਰ ਸਿੰਘ, ਵਿਜੀਲੈਂਸ ਬਿਉਰੋ, ਯੂਨਿਟ, ਹੁਸ਼ਿਆਰਪੁਰ ਵਲੋਂ ਦੋਸ਼ੀ ਨਰਜੀਤ ਸਿੰਘ ਪਟਵਾਰੀ ਮਾਲ ਹਲਕਾ ਸ਼ਾਮ ਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਪੁੱਤਰ ਮਨੋਹਰ ਸਿੰਘ ਉਕਤ ਪਾਸੋਂ 25,000/— ਰੁਪਏ (ਪੱਚੀ ਹਜ਼ਾਰ ਰੁਪਏ) ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਅਤੇ ਰਿਸ਼ਵਤ ਵਾਲੀ ਰਕਮ ਮੌਕਾ ਪਰ ਬਰਾਮਦ ਕੀਤੀ ਗਈ। ਇਸ ਸਬੰਧੀ ਵਿੱਚ ਮੁਕੱਦਮਾ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਰੇਂਜ ਵਿਖੇ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨਰਜੀਤ ਸਿੰਘ ਪਟਵਾਰੀ ਮਾਲ ਹਲਕਾ ਸ਼ਾਮ ਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕੱਲ ਮਿਤੀ 30.11.2023 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ 4 ਬਿੱਲ ਪਾਸ, ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਸਾਬਕਾ CM ਬੇਅੰਤ ਸਿੰਘ ਕ+ਤ+ਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ