ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਸਮੱਸਿਆ- ਹਰਚੰਦ ਬਰਸਟ

— ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਫੀਲਡ ਅਫ਼ਸਰ ਐਸੋਸੀਏਸ਼ਨ ਅਤੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਯਨ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ
— ਅਫ਼ਸਰਾਂ ਨੇ ਫੀਲਡ ਵਿੱਚ ਆਉਣ ਵਾਲੀ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ‘ਤੇ ਚੇਅਰਮੈਨ ਦਾ ਕੀਤਾ ਧੰਨਵਾਦ

ਐਸ.ਏ.ਐਸ ਨਗਰ (ਮੋਹਾਲੀ/ਚੰਡੀਗੜ੍ਹ) 29 ਨਵੰਬਰ 2023 – ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਅੱਜ ਪੰਜਾਬ ਮੰਡੀ ਬੋਰਡ ਫੀਲਡ ਅਫ਼ਸਰ ਐਸੋਸੀਏਸ਼ਨ ਅਤੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਯਨ ਦੇ ਅਹੁਦੇਦਾਰਾਂ ਨਾਲ ਮੋਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਮੰਡੀਆਂ ਵਿੱਚ ਫਸਲਾਂ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਸਬੰਧ ਵਿੱਚ ਵਿਸ਼ੇਸ਼ ਬੈਠਕ ਕੀਤੀ ਅਤੇ ਮੰਡੀਆਂ ਵਿੱਚ ਚਲੇ ਖਰੀਦ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਪਹੁੰਚੇ ਅਹੁਦੇਦਾਰਾਂ ਨੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਫੀਲਡ ਲੇਵਲ ਤੇ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਤੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਕਰਕੇ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਮਣਾ ਨਹੀਂ ਕਰਨਾ ਪਿਆ।

ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਖ਼ਰੀਦ ਦਾ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਮੰਡੀ ਬੋਰਡ ਵੱਲੋਂ ਪੁਖੱਤਾ ਪ੍ਰਬੰਧ ਕਰ ਲਏ ਗਏ ਸੀ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖ ਰਹੀ ਹੈ ਅਤੇ ਉਹਨਾਂ ਦੀ ਬਿਹਤਰੀ ਲਈ ਹਮੇਸ਼ਾ ਕਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ, ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਇਸ ਸਾਲ ਝੋਨੇ ਦੀ ਪੈਦਾਵਾਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਸਾਰੇ ਕਰਮਚਾਰੀਆਂ ਨੂੰ ਇਸੇ ਤਰ੍ਹਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਲਈ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਖੜੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

28 ਦਸੰਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਚੀਮਾ