10 ਦਿਨ ਪਹਿਲਾਂ ਆਪਣੀ ਪਤਨੀ ਨਾਲ ਸਾਈਪ੍ਰਸ ਗਏ ਪੰਜਾਬੀ ਨੌਜਵਾਨ ਦੀ ਮੌ+ਤ

  • ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
  • 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਗਿਆ ਸੀ ਵਿਦੇਸ਼
  • ਫਰੀਦਕੋਟ ਜ਼ਿਲ੍ਹੇ ਦੇ ਪਿੰਡ ਵਾਂਦਰ ਡੋਡ ਦਾ ਰਹਿਣ ਵਾਲਾ ਸੀ ਮ੍ਰਿਤਕ ਲਵਜੀਤ ਸਿੰਘ

ਫਰੀਦਕੋਟ, 30 ਨਵੰਬਰ 2023 – ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਨੌਜਵਾਨ 10 ਦਿਨ ਪਹਿਲਾਂ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਇਹ ਦਰਦਨਾਕ ਘਟਨਾ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਪਿੰਡ ਦੇ ਲੋਕ ਦੁਖੀ ਹਨ।

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਕਮੇਟੀ ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਲਏ ਜਾਣਗੇ ਅਹਿਮ ਫੈਸਲੇ

ਹਰਿਆਣਾ ਦੇ ਖੇਤੀ ਮੰਤਰੀ ਦੇ ਵਿਵਾਦਿਤ ਬੋਲ, ਕਿਹਾ- ਜਿਨ੍ਹਾਂ ਦੀ ਘਰਵਾਲੀ ਨਹੀਂ ਸੁਣਦੀ, ਉਹ ਕਿਸਾਨ ਆਗੂ ਬਣੇ ਹੋਏ ਨੇ