- ਬਦਮਾਸ਼ਾਂ ਨੇ ਰਸਤੇ ‘ਚ ਘੇਰ ਕੇ ਬੇਸਬਾਲ ਬੈਟ ਨਾਲ ਕੀਤੀ ਕੁੱ+ਟਮਾਰ
ਫ਼ਿਰੋਜ਼ਪੁ, 30 ਨਵੰਬਰ 2023 – ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਵਿੱਚ ਸੀਆਈਡੀ ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ’ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚਇੱਕ ਸੀਆਈਡੀ ਮੁਲਾਜ਼ਮ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜੀਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਸਪਤਾਲ ਵਿੱਚ ਜ਼ੇਰੇ ਇਲਾਜ ਸੀਆਈਡੀ ਮੁਲਾਜ਼ਮ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਪਿੰਡ ਬਸਤੀ ਬੂਟੇਵਾਲੀ ਦੀ ਡੇਅਰੀ ’ਤੇ ਦੁੱਧ ਪਾਉਣ ਤੋਂ ਬਾਅਦ ਮੋਟਰਸਾਈਕਲ ’ਤੇ ਆਪਣੇ ਲੜਕੇ ਨਾਲ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਨੂੰ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਨ੍ਹਾਂ ਦੇ ਹੱਥਾਂ ਵਿੱਚ ਬੇਸਬਾਲ, ਤਲਵਾਰ, ਬੈਟ ਆਦਿ ਸੀ। ਇਸ ਕਾਰਨ ਬਾਈਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਉਹ ਡਿੱਗ ਗਿਆ।
ਇਸ ਤੋਂ ਬਾਅਦ ਅਣਪਛਾਤੇ ਲੋਕਾਂ ਨੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਸੀ।
ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ: ਹਰਸ਼ ਵਰਮਾ ਨੇ ਦੱਸਿਆ ਕਿ ਉਨ੍ਹਾਂ ਕੋਲ ਦੋ ਮਰੀਜ਼ ਆਏ ਹਨ | ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਚੈਕਅੱਪ ਚੱਲ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।