ED ਦਾ ਸਾਧੂ ਸਿੰਘ ਧਰਮਸੋਤ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਦੇ ਘਰ ਵੀ ਛਾਪਾ

ਚੰਡੀਗੜ੍ਹ, 30 ਨਵੰਬਰ 2023 – ਈਡੀ ਨੇ ਅੱਜ ਸਵੇਰੇ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚੇ। ਇਸ ਤੋਂ ਇਲਾਵਾ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ’ਤੇ ਵੀ ਇਹ ਛਾਪੇਮਾਰੀ ਪਈ ਹੈ।

ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਨਜ਼ਦੀਕੀ ਸਾਥੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ‘ਚ ਸਥਿਤ ਹਰਮੋਹਿੰਦਰ ਸਿੰਘ ਦੇ ਕਰੀਬੀ ਸਾਥੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਕੁਝ ਟੀਮਾਂ ਵੀ ਪਹੁੰਚੀਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ।

ਪੰਜਾਬ ਵਿਜੀਲੈਂਸ ਦੇ ਰਾਡਾਰ ‘ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਅਤੇ ਗਿਲਜੀਆਂ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ। ਫਿਲਹਾਲ ਈ ਡੀ ਵਣ ਵਿਭਾਗ ‘ਚ ਹੋਏ ਕਰੋੜਾਂ ਦੇ ਸਕੈਂਡਲ ਨਾਲ ਸੰਬੰਧਿਤ ਦਸਤਾਵੇਜਾਂ ਦੀ ਭਾਲ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਿਰੋਜ਼ਪੁਰ ‘ਚ CID ਮੁਲਾਜ਼ਮ ‘ਤੇ ਜਾ+ਨਲੇਵਾ ਹਮਲਾ

ਮੈਡੀਕਲ ਸਟੋਰ ਦਾ ਸ਼ਟਰ ਤੋੜ ਚੋਰੀ ਕਰਦਾ ਚੋਰ ਹੋਇਆ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ