ਕਿਸਾਨਾਂ ਨੂੰ ਯੂਰੀਆ ਖਾਦ ਨਾਲ ਅਣਚਾਹੀ ਵਸਤੂ ਦੇਣ ਤੇ ਹੋਵੇਗੀ ਸਖਤ ਕਾਰਵਾਈ – ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ 30 ਨਵੰਬਰ 2023 – ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਣਕ ਦੀ ਬਿਜਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਨਵੰਬਰ ਦੇ ਪਹਿਲੇ ਹਫਤੇ ਬੀਜੀ ਕਣਕ ਨੂੰ ਪਾਣੀ ਲਾਇਆ ਜਾ ਰਿਹਾ ਹੈ। ਇਸ ਸਮੇਂ ਕਣਕ ਦੀ ਫਸਲ ਨੂੰ ਯੂਰੀਆ ਖਾਦ ਦੀ ਪਹਿਲੀ ਕਿਸ਼ਤ ਪਾਈ ਜਾਣੀ ਹੈ ਸੋ ਇਸ ਨੂੰ ਮੁੱਖ ਰੱਖਦੇ ਸ.ਗੁਰਮੀਤ ਸਿੰਘ ਖੁੱਡੀਆ, ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿੱਤ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ—2 ਸਿਰ ਲੋੜੀਂਦੀ ਯੂਰੀਆ ਖਾਦ ਪ੍ਰਾਈਵੇਟ ਡੀਲਰਾਂ, ਇਫਕੋ ਸੈਂਟਰਾਂ ਜਾਂ ਸਹਿਕਾਰੀ ਸਭਾਵਾਂ ਤੋਂ ਪੀ.ਓ.ਐੱਸ ਮਸ਼ੀਨ ਰਾਹੀਂ ਖਰੀਦ ਸਕਦੇ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਨੁਸਾਰ ਕਣਕ ਦੀ ਫਸਲ ਨੂੰ 110 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਹੈ। ਜੇਕਰ ਬਿਜਾਈ ਸਮੇਂ ਕਣਕ ਦੀ ਫਸਲ ਨੂੰ 55 ਕਿਲੋਗ੍ਰਾਮ ਡੀ.ਏ.ਪੀ. ਖਾਦ ਪ੍ਰਤੀ ਏਕੜ ਪਾਈ ਗਈ ਹੈ ਤਾਂ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ ਘੱਟ ਪਾਈ ਜਾਵੇ ਕਲਰਾਠੀ ਜ਼ਮੀਨ ਵਿੱਚ ਬੀਜੀ ਕਣਕ ਨੂੰ 25 ਪ੍ਰਤੀਸ਼ਤ ਵੱਧ ਯੂਰੀਆ ਪਾਇਆ ਜਾਵੇ। ਜੇ ਯੂਰੀਆ ਖਾਦ ਦੀ ਪੂਰੀ ਮਾਤਰਾ ਖੇਤ ਵਿੱਚ ਪਾ ਦੇਣ ਉਪਰੰਤ ਵੀ ਕਣਕ ਦੀ ਫਸਲ ਤੇ ਨਾਈਟਰੋਜਨ ਤੱਤ ਦੀ ਘਾਟ ਦੇ ਲੱਛਣ ਆਉਣ ਤਾਂ 3 ਪ੍ਰਤੀਸ਼ਤ ਯੂਰੀਆ ਘੋਲ (9 ਕਿਲੋਗ੍ਰਾਮ ਯੂਰੀਆ 300 ਲੀ. ਪਾਣੀ ਵਿੱਚ) ਦਾ ਦੋ ਪਾਸਾ ਛਿੜਕਾਅ ਕੀਤਾ ਜਾਵੇ ਸਿਫਾਰਸ਼ ਤੋਂ ਵੱਧ ਯੂਰੀਆ ਖਾਦ ਪਾਉਣ ਨਾਲ ਫਸਲ ਨੂੰ ਕੀੜੇ ਮਕੌੜੇ ਅਤੇ ਬਿਮਾਰੀਆਂ ਵੱਧ ਲੱਗਦੀਆਂ ਹਨ ਅਤੇ ਫਸਲ ਡਿੱਗ ਪੈਂਦੀ ਹੈ।

ਉਨ੍ਹਾਂ ਪ੍ਰਾਇਵੇਟ ਡੀਲਰਾਂ/ਇਫਕੋ ਸੈਂਟਰਾਂ/ਸੁਸਾਇਟੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਰੀਦਣ ਸਮੇਂ ਉਨ੍ਹਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ, ਬਿੱਲ ਉੱਪਰ ਕਿਸਾਨ ਦਾ ਨਾਂ, ਪਿਤਾ ਦਾ ਨਾਂ, ਪਿੰਡ ਦਾ ਨਾਂ ਅਤੇ ਮੋਬਾਇਲ ਨੰਬਰ ਦਰਜ ਕੀਤਾ ਜਾਵੇ। ਸਟਾਕ ਰਜਿਸਟਰ ਅਤੇ ਸਟਾਕ ਬੋਰਡ ਐਕਟ ਅਨੁਸਾਰ ਭਰਿਆ ਜਾਵੇ ਖਾਦ ਮੰਨਜ਼ੂਰਸ਼ੁਦਾ ਗੋਦਾਮ ਵਿੱਚ ਹੀ ਰੱਖੀ ਜਾਵੇ ਜੇਕਰ ਖਾਦ ਵਿਕਰੇਤਾ ਪਾਸ ਯੂਰੀਆ ਖਾਦ ਮੌਜੂਦ ਹੈ ਤਾਂ ਕਿਸੇ ਕਿਸਾਨ ਨੂੰ ਖਾਦ ਦੇਣ ਤੋ ਇਨਕਾਰ ਨਾਂ ਕੀਤਾ ਜਾਵੇ ਅਤੇ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਕੋਈ ਵੀ ਅਣਚਾਹੀ ਵਸਤੂ ਨਾ ਦਿੱਤੀ ਜਾਵੇ।

ਇਸ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਟੀਮਾਂ ਵੱਲੋ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਪਾਸ ਖਾਦ ਵਿਕਰੇਤਾ ਵੱਲੋਂ ਕਿਸੇ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਅਣਚਾਹੀ ਵਸਤੂ ਦੇਣ ਜਾਂ ਕੋਈ ਹੋਰ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਤ ਖਾਦ ਵਿਕਰੇਤਾ ਖਿਲਾਫ ਖਾਦ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਸਮੇਂ ਸਿਰ ਅਤੇ ਲੋੜੀਦੀ ਯੂਰੀਆ ਖਾਦ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।

ਕਿਸਾਨਾਂ ਵੱਲੋ ਖੇੇਤੀਬਾੜੀ ਇਨਪੁਟਸ ਲੈਣ ਸਮੇਂ ਕੋਈ ਮੁਸ਼ਕਿਲ ਆਉਦੀਂ ਹੈ ਜਾਂ ਫਸਲਾਂ ਸਬੰਧੀ ਜਾਣਕਾਰੀ ਲਈ ਸ਼੍ਰੀ ਸੰਦੀਪ ਭਟੇਜਾ ਬਲਾਕ ਖੇਤੀਬਾੜੀ ਅਫਸਰ (98787—25757) ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ (98780—20311) ਮਲੋਟ, ਸ਼੍ਰੀ ਵਿਜੇ ਸਿੰਘ ਬਲਾਕ ਖੇਤੀਬਾੜੀ ਅਫਸਰ (75894—11911) ਲੰਬੀ, ਸ਼੍ਰੀ ਜਗਮੋਹਨ ਸਿੰਘ ਖੇਤੀਬਾੜੀ ਵਿਕਾਸ ਅਫਸਰ (98883—20068) ਗਿੱਦੜਬਾਹਾ ਅਤੇ ਸ਼੍ਰੀ ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇਨਫੋ.) (96531—01058) ਹੈਡ ਕੁਆ. ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋ ਇਲਾਵਾਂ ਉਨ੍ਹਾਂ ਵੱਲੋ ਕੈਮੀਕਲ/ਪਲਾਈਵੁੱਡ/ਰੈਜਿਨ/ਟੇਬਲਵੇਅਰ/ਡਾਈ/ਮਿਕਸਚਰ ਫਰਟਲਾਈਜਰ, ਮੈਨੂਫੈਕਚਰਰ ਯਨਿਟਾਂ ਨੂੰ ਸਖਤ ਤਾੜਨਾਂ ਕੀਤੀ ਕਿ ਸਬਸਡਾਈਜਡ ਖਾਦਾਂ ਦੀ ਵਰਤੋ ਇਨਾਂ ਉਦਯੋਗਾਂ ਵਿੱਚ ਨਾਂ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕ+ਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਜੇ ਪੰਜਾਬ ਦੇ ਲੋਕ ਸੂਬੇ ਤੋਂ ਬਾਹਰ ਕਰਨ ਖਰੀਦਦਾਰੀ ਤਾਂ 03 ਕੋਡ ਦੀ ਵਰਤੋਂ ਕਰਨ, ਫੇਰ ਪੰਜਾਬ ਸਰਕਾਰ ਦੇ ਖਾਤੇ ਵਿੱਚ ਆਵੇਗਾ ਟੈਕਸ – ਕੰਗ