ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੀ-20 ਮੈਚ ਅੱਜ, ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 2-1 ਨਾਲ ਅੱਗੇ

  • ਛੱਤੀਸਗੜ੍ਹ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਰਾਏਪੁਰ ‘ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ ਮੈਚ

ਰਾਏਪੁਰ, 1 ਦਸੰਬਰ 2023 – ਮੇਜ਼ਬਾਨ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ।

ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 2-1 ਨਾਲ ਅੱਗੇ ਹੈ। ਜੇਕਰ ਭਾਰਤੀ ਟੀਮ ਇਹ ਮੈਚ ਜਿੱਤ ਜਾਂਦੀ ਹੈ ਤਾਂ ਸੀਰੀਜ਼ ਜਿੱਤਣ ਤੋਂ ਇਲਾਵਾ ਵਿਸ਼ਵ ਰਿਕਾਰਡ ਵੀ ਬਣਾ ਲਵੇਗੀ। ਭਾਰਤੀ ਟੀਮ ਪਾਕਿਸਤਾਨ ਨੂੰ ਪਿੱਛੇ ਛੱਡ ਕੇ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਜਿੱਤਣ ਵਾਲੀ ਟੀਮ ਬਣ ਜਾਵੇਗੀ।

ਭਾਰਤ ਨੇ ਹੁਣ ਤੱਕ 211 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚੋਂ 135 ਜਿੱਤੇ ਹਨ। ਉਸ ਨੇ 66 ਮੈਚ ਹਾਰੇ ਹਨ, 4 ਮੈਚ ਟਾਈ ਰਹੇ ਹਨ ਅਤੇ 6 ਮੈਚ ਬੇਨਤੀਜਾ ਰਹੇ ਹਨ। ਜਦਕਿ ਪਾਕਿਸਤਾਨ ਨੇ 226 ਟੀ-20 ਅੰਤਰਰਾਸ਼ਟਰੀ ਮੈਚਾਂ ‘ਚੋਂ 135 ਜਿੱਤੇ ਹਨ। ਉਹ 82 ਹਾਰ ਚੁੱਕੇ ਹਨ ਅਤੇ 3 ਮੈਚ ਟਾਈ ਰਹੇ ਹਨ। ਪਾਕਿਸਤਾਨ ਦੇ 6 ਮੈਚ ਨਿਰਣਾਇਕ ਰਹੇ ਹਨ। ਇੱਕ ਹੋਰ ਜਿੱਤ ਨਾਲ ਭਾਰਤੀ ਟੀਮ ਪਾਕਿਸਤਾਨ ਨੂੰ ਪਛਾੜ ਦੇਵੇਗੀ।

ਸੂਰਿਆਕੁਮਾਰ ਯਾਦਵ 2000 ਟੀ-20 ਅੰਤਰਰਾਸ਼ਟਰੀ ਦੌੜਾਂ ਪੂਰੀਆਂ ਕਰਨ ਤੋਂ ਸਿਰਫ਼ 21 ਦੌੜਾਂ ਦੂਰ ਹਨ। ਅਜਿਹਾ ਕਰਨ ਵਾਲੇ ਉਹ ਚੌਥੇ ਭਾਰਤੀ ਹੋਣਗੇ।

ਭਾਰਤ ਨੇ 23 ਨਵੰਬਰ ਨੂੰ ਵਿਸ਼ਾਖਾਪਟਨਮ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਮਹਿਮਾਨ ਟੀਮ ਆਸਟਰੇਲੀਆ ਨੂੰ ਦੋ ਵਿਕਟਾਂ ਨਾਲ ਅਤੇ ਦੂਜੇ ਮੈਚ ਵਿੱਚ 26 ਨਵੰਬਰ ਨੂੰ 44 ਦੌੜਾਂ ਨਾਲ ਹਰਾਇਆ ਸੀ। ਤੀਜੇ ਮੈਚ ‘ਚ ਟੀਮ ਇੰਡੀਆ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਮੇਜ਼ਬਾਨ ਭਾਰਤ ਅਤੇ ਕੰਗਾਰੂ ਟੀਮ ਵਿਚਾਲੇ ਟੀ-20 ਫਾਰਮੈਟ ‘ਚ ਹੁਣ ਤੱਕ ਕੁੱਲ 10 ਸੀਰੀਜ਼ ਖੇਡੀਆਂ ਜਾ ਚੁੱਕੀਆਂ ਹਨ। ਭਾਰਤ ਨੇ ਇਨ੍ਹਾਂ ਵਿੱਚੋਂ ਪੰਜ ਜਿੱਤੀਆਂ ਹਨ ਅਤੇ ਆਸਟਰੇਲੀਆ ਨੇ ਦੋ ਸੀਰੀਜ਼ ਜਿੱਤੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਵਾਧਾ…

5 ਸੂਬਿਆਂ ‘ਚ ਚੋਣਾਂ ਖ਼ਤਮ ਹੁੰਦਿਆਂ ਹੀ ਮਹਿੰਗਾ ਹੋਇਆ LPG ਸਿਲੰਡਰ