- ਦੋਵਾਂ ਨੇ ਕੀਤੀ ਸੀ ਲਵ ਮੈਰਿਜ,
- ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ
ਬਠਿੰਡਾ, 4 ਦਸੰਬਰ 2023 – ਬਠਿੰਡਾ ‘ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਨੇ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਅਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ। ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ।
ਮ੍ਰਿਤਕ ਦੇ ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਹੈੱਡ ਕਾਂਸਟੇਬਲ ਜਗਮੀਤ ਸਿੰਘ ਨੇ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ।
ਐਤਵਾਰ ਸ਼ਾਮ ਨੂੰ ਉਹ ਆਪਣੇ ਪਿਤਾ ਕੇਵਲ ਸਿੰਘ ਅਤੇ ਭਰਾ ਜਗਮੀਤ ਸਿੰਘ ਨਾਲ ਆਪਣੇ ਮੌਜੂਦਾ ਘਰ ਆਦਰਸ਼ ਨਗਰ ਤੋਂ ਪਿੰਡ ਤੁੰਗਵਾਲੀ ਸਥਿਤ ਆਪਣੇ ਪੁਰਾਣੇ ਘਰ ਆਇਆ ਹੋਇਆ ਸੀ। ਜਿੱਥੇ ਉਸ ਨੇ ਆਪਣੇ ਪਿਤਾ ਨਾਲ ਘਰ ਦੀ ਸਫਾਈ ਕਰ ਰਹੇ ਸਨ ਅਤੇ ਇਸੇ ਦੌਰਾਨ ਜਗਮੀਤ ਸਿੰਘ ਕਾਰ ਲੈ ਕੇ ਆਪਣੀ ਪਤਨੀ ਨੂੰ ਮਿਲਣ ਚਲਾ ਗਿਆ।
ਉਸ ਨੇ ਦੋਸ਼ ਲਾਇਆ ਕਿ ਬਲਕਰਨ ਸਿੰਘ, ਕ੍ਰਿਪਾਲ ਸਿੰਘ ਅਤੇ ਹੰਸਾ ਸਿੰਘ ਨੇ ਉਸ ਦੇ ਭਰਾ ’ਤੇ ਹਮਲਾ ਕਰ ਦਿੱਤਾ। ਜਗਮੀਤ ਨੂੰ ਬਚਾਉਣ ਲਈ ਬੇਅੰਤ ਕੌਰ ਉਸ ‘ਤੇ ਪੈ ਪਈ ਅਤੇ ਰਹਿਮ ਦੀ ਭੀਖ ਮੰਗਣ ਲੱਗੀ ਪਰ ਮੁਲਜ਼ਮਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਨਥਾਣਾ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।