‘ਬਾਈਕਾਟ ਏਅਰ ਇੰਡੀਆ’ ਦੇ ਨਾਅਰੇ ਲਿਖਣ ਵਾਲੇ 2 ਗ੍ਰਿਫਤਾਰ

ਬਠਿੰਡਾ, 4 ਦਸੰਬਰ 2023 – ਪੰਜਾਬ ਦੇ ਬਠਿੰਡਾ ਸੀਆਈਏ ਨੇ ਸਿੱਖ ਫਾਰ ਜਸਟਿਸ (ਐਸਐਫਜੇ) ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਨੂ ਦੇ ਕਹਿਣ ‘ਤੇ ਇਹ ਦੋਵੇਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਹੋਰ ਥਾਵਾਂ ‘ਤੇ ਏਅਰ ਇੰਡੀਆ ਦਾ ਬਾਈਕਾਟ ਅਤੇ ਖਾਲਿਸਤਾਨੀ ਨਾਅਰੇ ਲਿਖੇ ਸਨ।

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਦੇ ਮੋਬਾਈਲਾਂ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਪੰਨੂ ਨਾਲ ਕਦੋਂ ਤੋਂ ਸੰਪਰਕ ‘ਚ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਸ ਸਾਲ ਦੀ ਮਸੂਮ ਧੀ ਦੇ ਪਿਓ ਅਤੇ 8 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌ+ਤ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ PM ਮੋਦੀ ਨਾਲ ਕੀਤੀ ਮੁਲਾਕਾਤ