ਮਜੀਠੀਆ ਅਤੇ ਵਲਟੋਹਾ ਨੂੰ ਜੇਲ੍ਹ ‘ਚ ਰਾਜੋਆਣਾ ਨਾਲ ਨਹੀਂ ਕਰਨ ਦਿੱਤੀ ਮੁਲਾਕਾਤ, ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ – SGPC ਪ੍ਰਧਾਨ

  • ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ- ਐਡਵੋਕੇਟ ਧਾਮੀ
  • ਹਾਲਾਤਾਂ ਦੀ ਨਾਜੁਕਤਾ ਨੂੰ ਵੇਖਦਿਆਂ ਭਾਈ ਰਾਜੋਆਣਾ ਨਾਲ ਮੁਲਾਕਾਤ ਸੀ ਬੇਹੱਦ ਅਹਿਮ

ਪਟਿਆਲਾ, 4 ਦਸੰਬਰ 2023 – ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ‘ਚ ਮਿਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਅੱਜ ਪਟਿਆਲਾ ਜੇਲ੍ਹ ਪਹੁੰਚਿਆ ਸੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ ਅਤੇ ਉਨ੍ਹਾਂ ਨੂੰ ਜੇਲ੍ਹ ਦੇ ਗੇਟ ‘ਤੇ ਹੀ ਰੋਕ ਲਿਆ ਗਿਆ।

ਜਿਸ ਤੋਂ ਬਾਅਦ ਮਜੀਠੀਆ ਅਤੇ ਵਲਟੋਹਾ ਨੇ ਮੀਡੀਆ ਨੂੰ ਮੁਖਾਬਿਤ ਹੁੰਦਿਆਂ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਮਜੀਠੀਆ ਨੇ ਕਿਹਾ ਕੇ ਸਾਡੇ ਕੋਲ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਮਨਜ਼ੂਰੀ ਸੀ, ਪਰ ਪਟਿਆਲ਼ਾ ਜੇਲ੍ਹ ਪ੍ਰਸ਼ਾਸਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਮਨਜ਼ੂਰੀ ਦੇ ਕੇ ਮੁੱਕਰ ਗਿਆ ਹੈ, ਜੇ ਅਸੀਂ ਭਾਈ ਰਾਜੋਆਣਾ ਨਾਲ ਮੁਲਾਕਾਤ ਕਰ ਲਾਵਾਂਗੇ ਤਾਂ ਭਗਵੰਤੇ ਨੂੰ ਕਿਸ ਗੱਲ ਦਾ ਡਰ ਹੈ ? ਸਾਨੂੰ ਭਗਵੰਤੇ ਨੇ ਪ੍ਰਸ਼ਾਸਨ ਨੂੰ ਮੁਲਾਕਾਤ ਕਰਾਉਣ ਤੋਂ ਰੋਕਿਆ ਹੈ ?

ਅੱਗੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿੱਖ ਮਸਲਿਆਂ ‘ਚ ਦਖਲ ਅੰਦਾਜ਼ੀ ਕਰ ਰਹੀ ਹੈ। ਸਰਕਾਰ ਨਹੀਂ ਚਾਹੁੰਦੀ ਕਿ ਰਾਜੋਆਣਾ ਭੁੱਖ ਹੜਤਾਲ ਵਾਪਿਸ ਲਵੇ ਅਤੇ ਦੋਵਾਂ ਲੀਡਰਾਂ ਨੇ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਰਾਜੋਆਣਾ ਖਿਲਾਫ ਕੋਈ ਸਾਜਿਸ਼ ਰਚ ਰਹੀ ਹੈ।

ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਅਕਾਲ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਮੁਲਾਕਾਤ ਕਰਨ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਇੱਕ ਪਾਸੇ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਭੁੱਖ ਹੜਤਾਲ ਰੱਖਣ ਲਈ ਮਜ਼ਬੂਰ ਹਨ, ਜਦਕਿ ਦੂਸਰੇ ਪਾਸੇ ਸਿੱਖ ਕੌਮ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨਾਂ ਵਿੱਚ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੜਿਕੇ ਡਾਹੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪ੍ਰਤੀ ਕੌਮ ਦੀ ਚਿੰਤਾ ਵਿਰੁੱਧ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇੱਕ ਮਿਸ਼ਨ ਵਾਂਗ ਕੰਮ ਕਰ ਰਹੀ ਹੈ। ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਐਡੋਵਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਹਠੀ ਰਵੱਈਆ ਸੂਬੇ ਲਈ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਫ਼ਦ ਨੇ ਭਾਈ ਰਾਜੋਆਣਾ ਵੱਲੋਂ 5 ਦਸਬੰਰ ਦੀ ਭੁੱਖ ਹੜਤਾਲ ਦੇ ਐਲਾਨ ਦੇ ਮੱਦੇਨਜ਼ਰ ਉਨ੍ਹਾਂ ਨਾਲ ਅੱਜ ਮੁਲਾਕਾਤ ਬੇਹੱਦ ਜ਼ਰੂਰੀ ਸੀ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੂੰ ਸੰਜੀਦਾ ਭੂਮਿਕਾ ਅਦਾ ਕਰਦਿਆਂ ਆਪਣਾ ਹਠੀ ਰਵੱਈਆ ਛੱਡ ਕੇ ਸਮੇਂ ਦੀ ਨਾਜੁਕਤਾ ਨੂੰ ਅਨੁਸਾਰ ਮੁਲਾਕਾਤ ਕਰਵਾਉਣੀ ਚਾਹੀਦੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

AAP ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਰਾਜ ਸਭਾ ‘ਚੋਂ ਮੁਲਤਵੀ ਲਈ ਗਈ ਵਾਪਸ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਹੈਲਥ ਤੇ ਵੈਲਨੈਸ ਪ੍ਰੋਗਰਾਮ ਦੀ ਸ਼ੁਰੂਆਤ