ਚੰਡੀਗੜ੍ਹ, 5 ਦਸੰਬਰ 2023 – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਪੰਜਾਬ ਦੇ ਸਾਰੇ CP ਤੇ SSP ਸ਼ਾਮਿਲ ਹੋਏ।
ਇਸ ਮੀਟਿੰਗ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ…ਨਾਲ ਹੀ ਨਸ਼ਿਆਂ ‘ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ ‘ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ…
ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ…”