- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਚੱਲੀਆਂ ਗੋ+ਲੀਆਂ
- ਦੋਵੇਂ ਪਿਓ-ਪੁੱਤ ਦੋਵੇਂ ਚਲਾਉਂਦੇ ਨੇ ਸਬਜ਼ੀ ਦੀ ਦੁਕਾਨ,
- ਪੁਲਿਸ ਨੇ 1 ਕੀਤਾ ਗ੍ਰਿਫਤਾਰ, 3 ਫਰਾਰ
ਅੰਮ੍ਰਿਤਸਰ, 7 ਦਸੰਬਰ 2023 – ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਵਿੱਚ ਆਪਣੇ ਪੁੱਤ ਨੂੰ ਗੋਲੀਆਂ ਤੋਂ ਬਚਾਉਂਦੇ ਹੋਏ ਪਿਤਾ ਦੀ ਮੌਤ ਹੋ ਗਈ। ਦੋਵੇਂ ਪਿਓ-ਪੁੱਤ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ। ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਗੋਲੀ ਚਲਾ ਦਿੱਤੀ। ਜਿਸ ਵਿੱਚ ਆਪਣੇ ਪੁੱਤਰ ਨੂੰ ਬਚਾਉਣ ਆਏ ਪਿਤਾ ਨੂੰ ਦਿਲ ਦੇ ਨੇੜੇ ਗੋਲੀ ਲੱਗੀ। ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਪੁਲਸ ਨੇ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। 3 ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਜੰਡਿਆਲਾ ਗੁਰੂ ਦੇ ਸਬਜ਼ੀ ਵਿਕਰੇਤਾ ਲਕਸ਼ਮਣ ਦਾਸ ਦੇ ਪੁੱਤਰ ਚਮਨ ਲਾਲ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਸੀ। ਜਿਸ ਕਾਰਨ ਨੌਜਵਾਨ ਬਾਈਕ ਅਤੇ ਸਕੂਟਰ ‘ਤੇ ਦੁਕਾਨ ‘ਤੇ ਆਏ ਅਤੇ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪਹਿਲਾਂ ਮੁਲਜ਼ਮਾਂ ਨੇ ਚਮਨ ਲਾਲ ਦੀ ਕੁੱਟਮਾਰ ਕੀਤੀ। ਜਦੋਂ ਚਮਨ ਦੇ ਪਿਤਾ ਲਕਸ਼ਮਣ ਦਾਸ ਉਸ ਨੂੰ ਬਚਾਉਣ ਲਈ ਆਏ ਤਾਂ ਮੁਲਜ਼ਮ ਭੱਜ ਗਏ ਅਤੇ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿੱਚੋਂ ਇੱਕ ਗੋਲੀ ਲਕਸ਼ਮਣ ਦਾਸ ਦੇ ਦਿਲ ਦੇ ਨੇੜੇ ਲੱਗੀ ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ।
ਗੋਲੀਆਂ ਲੱਗਣ ਕਾਰਨ ਲਕਸ਼ਮਣ ਦਾਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਜਦੋਂ ਕਿ ਚਮਨ ਲਾਲ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਾਰਨ ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਿਆਂ ਵਿੱਚ ਚਾਰ ਮੁਲਜ਼ਮ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਤਿੰਨ ਦੀ ਪਛਾਣ ਵੀ ਕਰ ਲਈ ਗਈ ਹੈ।
ਜੰਡਿਆਲਾ ਗੁਰੂ ਦੇ ਡੀਐਸਪੀ ਸੁੱਚਾ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਚੰਦਨ ਜੰਡਿਆਲਾ ਗੁਰੂ ਪਟੇਲ ਚੌਕ ਦਾ ਰਹਿਣ ਵਾਲਾ ਹੈ। ਜਲਦ ਹੀ ਬਾਕੀ ਤਿੰਨ ਜੋ ਕਿ ਅੰਮ੍ਰਿਤਸਰ ਸ਼ਹਿਰ ਦੇ ਰਹਿਣ ਵਾਲੇ ਹਨ, ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਵਿੱਚੋਂ ਇੱਕ ਨੌਜਵਾਨ ਬਰੈੱਡ ਡਿਲੀਵਰੀ ਦਾ ਕੰਮ ਕਰਦਾ ਹੈ ਅਤੇ ਘਟਨਾ ਵਾਲੀ ਥਾਂ ’ਤੇ ਆਉਂਦਾ ਰਹਿੰਦਾ ਹੈ।