- ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ
- ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਤੋਂ ਬਾਅਦ ਭੁੱਖ ਹੜਤਾਲ ਕੀਤੀ ਖ਼ਤਮ
- ਵਫ਼ਦ ‘ਚ ਗਿਆਨੀ ਸੁਲਤਾਨ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਸ਼ਾਮਲ ਸਨ
ਪਟਿਆਲਾ, 8 ਦਸੰਬਰ, 2023: ਬਲਵੰਤ ਸਿੰਘ ਰਾਜੋਆਣਾ, ਜਿਨ੍ਹਾਂ ਨੇ ਚਾਰ ਦਿਨ ਪਹਿਲਾਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ, ਨੇ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਕੇਂਦਰੀ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਵਾਲੇ ਵਫ਼ਦ ਵਿੱਚ ਗਿਆਨੀ ਸੁਲਤਾਨ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਸ਼ਾਮਲ ਸਨ।
ਇਸ ਮੌਕੇ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ 31 ਦਸੰਬਰ 2023 ਤੱਕ ਉਸ ਦੇ ਕੇਸ ਬਾਰੇ ਫੈਸਲਾ ਲੈਣ ਦੀ ਵੀ ਅਪੀਲ ਕੀਤੀ।

