ਨਵੀਂ ਦਿੱਲੀ, 11 ਦਸੰਬਰ 2020 – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਫਿਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ”ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਨਾਲ ਛੇ ਦੌਰ ਦੀ ਗੱਲਬਾਤ ਹੋਈ ਹੈ ਪਰ ਅਫਸੋਸ ਕਿ ਕੋਈ ਹੱਲ ਨਾ ਹੋ ਸਕਿਆ ਪਰ ਤੋਮਰ ਨੇ ਕਿਹਾ ਕਿ ਕਿਹਾ, ‘ਭਾਰਤ ਸਰਕਾਰ ਨੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਬਦਲਣ ਲਈ ਬਹੁਤ ਸੋਚ-ਸਮਝ ਕੇ ਕਾਨੂੰਨ ਬਣਾਏ ਹਨ। ਸਰਕਾਰ ਕਿਸਾਨਾਂ ਨਾਲ ਕਾਨੂੰਨ ਬਾਰੇ ਗੱਲ ਕਰਨ ਤੇ ਇਨ੍ਹਾਂ ‘ਚ ਸੁਧਾਰ ਲਈ ਤਿਆਰ ਹੈ।
ਤੋਮਰ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਭੇਜੇ ਪ੍ਰਪੋਜ਼ਲ ਕਿਸਾਨਾਂ ਦੇ ਕੋਲ ਹਨ, ਉਨ੍ਹਾਂ ਦੀ ਟਿੱਪਣੀ ਅਜੇ ਤੱਕ ਸਾਡੇ ਕੋਲ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਸਾਨੂੰ ਪਤਾ ਲੱਗਾ ਕਿ ਕਿਸਾਨਾਂ ਨੇ ਤਜਵੀਜ਼ਾਂ ਨੂੰ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸਾਨਾਂ ਵਲੋਂ ਗੱਲਬਾਤ ਦਾ ਕੋਈ ਪ੍ਰਸਤਾਵ ਨਹੀਂ ਆਇਆ ਹੈ ਅਤੇ ਜਦੋਂ ਹੀ ਕੋਈ ਪ੍ਰਸਤਾਵ ਆਉਂਦਾ ਹੈ, ਅਸੀਂ ਗੱਲਬਾਤ ਲਈ ਤਿਆਰ ਹਾਂ। ਖੇਤੀਬਾੜੀ ਮੰਤਰੀ ਤੋਮਰ ਨੇ ਅੱਜ ਫਿਰ ਕਿਸਾਨਾਂ ਨੂੰ ਅੰਦੋਲਨ ਛੱਡ ਕੇ ਗੱਲਬਾਤ ਦਾ ਰਾਹ ਚੁਣਨ ਦੀ ਅਪੀਲ ਕੀਤੀ।
ਹਾਲਾਂਕਿ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ ਅਤੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਹੈ।