ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ ਦੇਹਾਂਤ

  • ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਜਲੰਧਰ, 14 ਦਸੰਬਰ 2023 – ਜ਼ਿਲ੍ਹਾ ਜਲੰਧਰ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ 67 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਦੁੱਖ ਦਾ ਇਜ਼ਹਾਰ ਕਰਨ ਵਾਲਿਆਂ ’ਚ ਹਰਜਿੰਦਰ ਸਿੰਘ ਸੀਚੇਵਾਲ, ਸੁਰਿੰਦਰ ਸਿੰਘ ਬੱਠਲਾ ਉੱਗੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਜਸਵੀਰ ਸਿੰਘ ਧੰਜਲ ਬਲਾਕ ਪ੍ਰਧਾਨ, ਬਲਦੇਵ ਸਿੰਘ ਸਹੋਤਾ, ਹੈਪੀ ਟੁਰਨਾ, ਮਾਸਟਰ ਸਵਰਨ ਸਿੰਘ ਸਹਾਰੀਵਾਲ, ਭਵਨੇਸ ਕੰਡਾ ਖਾਨਪੁਰ ਮੈਂਬਰ ਬਲਾਕ ਸੰਮਤੀ, ਰਜਨੀਸ਼ ਗੌਤਮ ਸਰਪੰਚ, ਕੁਲਦੀਪ ਸਿੰਘ ਕਾਗਣਾ ਬਲਾਕ ਪ੍ਰਧਾਨ, ਸ਼ਾਂਤੀ ਸਰੂਪ ਸੀਨੀਅਰ ਆਗੂ, ਪਰਦੀਪ ਸ਼ੇਰਪੁਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸਮੂਹ ਆਗੂਆਂ ਨੇ ਰਤਨ ਸਿੰਘ ਕਾਕੜ ਕਲਾਂ ਨੂੰ ਨੇਕ ਦਿਲ ਇਨਸਾਨ ਦੱਸਦਿਆਂ ਆਖਿਆ ਕਿ ਢੋਸ ਦੇ ਜਾਣ ਨਾਲ ਸਮਾਜ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਰਤਨ ਸਿੰਘ ਕਾਕੜ ਕਲਾਂ ਨੇ ਨਾ ਸਿਰਫ਼ ਕਿਸਾਨੀ ਸੰਘਰਸ਼ ਵਿਚ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਬਲਕਿ ਸਿੰਘੂ ਬਾਰਡਰ ’ਤੇ ਜਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਿਚ ਵੀ ਸਾਥ ਦਿੱਤਾ। ਉਹਨਾਂ ਹਮੇਸ਼ਾ ਹਲਕਾ ਸ਼ਾਹਕੋਟ ਵਿਚ ਸਮਾਜ ਭਲਾਈ ਦੇ ਕੰਮ ਕੀਤੇ।

ਉਹਨਾਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਅਤੇ ਪੂਰੇ ਇਲਾਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕ ਸਭਾ ਘੁਸਪੈਠ ਮਾਮਲਾ, 8 ਸੁਰੱਖਿਆ ਮੁਲਾਜ਼ਮ ਸਸਪੈਂਡ

ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀਆਂ ਲਈ ਮੁਆਫ਼ੀ ਮੰਗੀ