ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ – ਸੁਖਬੀਰ

  • ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਚੇਚੀ ਇਕੱਤਰਤਾ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
  • ਹਰ ਹਲਕੇ ਤੋਂ ਬੱਸਾਂ ਰਾਹੀਂ ਅਕਾਲੀ ਵਰਕਰ ਦਿੱਲੀ ਰੋਸ ਮਾਰਚ ਵਿਚ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ, 14 ਦਸੰਬਰ 2023 – ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ 20 ਦਸੰਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਭਰਵੀਂ ਹਾਜ਼ਰੀ ਦਰਜ਼ ਕਰਵਾਏਗਾ। ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਇਸ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਸਨ।

ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਦਲ ਦੇ ਸਮੂਹ ਆਗੂ ਅਤੇ ਵਰਕਰ ਇਸ ਵਿਚ ਉਤਸ਼ਾਹ ਨਾਲ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਵਿਚ ਹਰ ਹਲਕੇ ਤੋਂ ਭਰਵੀਂ ਗਿਣਤੀ ਹਾਜ਼ਰੀ ਦਰਜ ਕਰਵਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਉਂਕਿ ਪੰਥ ਦਾ ਨੁਮਾਇੰਦਾ ਰਾਜਸੀ ਦਲ ਹੈ, ਇਸ ਲਈ ਬੰਦੀ ਸਿੰਘਾਂ ਦੇ ਕੌਮੀ ਮੁੱਦੇ ’ਤੇ ਆਪਣਾ ਫ਼ਰਜ਼ ਮੋਹਰੀ ਸਫਾ ਵਿਚ ਨਿਭਾਏਗਾ। ਉਨ੍ਹਾਂ ਸਰਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਿੱਖ ਕੌਮ ਨਾਲ ਵਿਤਕਰਾ ਠੀਕ ਨਹੀਂ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਜਾ ਰਹੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਵਿਚ ਸਮਰਥਨ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੜਿਆ ਜਾ ਰਿਹਾ ਸੰਘਰਸ਼ ਹੈ, ਜੋ ਕੌਮੀ ਏਕੇ ਨਾਲ ਇਤਿਹਾਸਕ ਹਾਜ਼ਰੀ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਸ਼ਾਂਤਮਈ ਤਰੀਕੇ ਨਾਲ ਆਪਣੇ ਆਪ ਵਿਚ ਇਕ ਮਿਸਾਲ ਸਾਬਤ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਇਕੱਤਰਤਾ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੰਥਕ ਮਾਮਲਿਆਂ ’ਤੇ ਕੁਝ ਮਤੇ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਆਗੂਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਇਕੱਤਰਤਾ ਮੌਕੇ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ. ਬਿਕਰਮ ਸਿੰਘ ਮਜੀਠੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਹੀਰਾ ਸਿੰਘ ਗਾਬੜੀਆ, ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਵੀਰ ਸਿੰਘ ਲੋਪੋਕੇ, ਸ. ਰਵੀਕਰਨ ਸਿੰਘ ਕਾਹਲੋਂ, ਸ. ਇਕਬਾਲ ਸਿੰਘ ਝੂੰਦਾ, ਸ. ਚਰਨਜੀਤ ਸਿੰਘ ਬਰਾੜ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਤਲਬੀਰ ਸਿੰਘ ਗਿੱਲ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਜਸਬੀਰ ਸਿੰਘ ਘੁੰਮਣ, ਸ. ਹਰਭਜਨ ਸਿੰਘ ਮਸਾਣਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਇੰਦਰਮੋਹਨ ਸਿੰਘ, ਸ. ਮੋਹਨ ਸਿੰਘ ਬੰਗੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਕੇਵਲ ਸਿੰਘ ਬਾਦਲ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਜੋਧ ਸਿੰਘ ਸਮਰਾ, ਸ. ਅਜਮੇਰ ਸਿੰਘ ਖੇੜਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਮੀਤ ਸਿੰਘ ਬੂਹ, ਬਾਬਾ ਟੇਕ ਸਿੰਘ, ਸ. ਸ਼ੇਰ ਸਿੰਘ ਮੰਡਵਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜੋਗਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸਤਪਾਲ ਸਿੰਘ ਤਲਵੰਡੀ, ਸ. ਪਰਮਜੀਤ ਸਿੰਘ ਖਾਲਸਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਦੇਸ਼ ਰਾਜ ਧੁੱਗਾ, ਸ. ਤੇਜਾ ਸਿੰਘ ਕਾਮਲਪੁਰ ਅਤੇ ਵੱਡੀ ਗਿਣਤੀ ਹੋਰ ਅਕਾਲੀ ਆਗੂ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਹਾਜ਼ ਰਾਹੀਂ ਗੋਆ ਗਈ ਬਰਾਤ, ਆਲੀਸ਼ਾਨ ਰਿਜ਼ੋਰਟ ‘ਚ ਹੋਇਆ ਵਿਆਹ, ਫੇਰ ਸੁਹਾਗਰਾਤ ਮੌਕੇ ਲਾੜੀ ਨੇ………

ਚੇਤਨ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ