- ਬੰਬੀਹਾ ਗੈਂਗ ਦੇ ਗੈਂਗਸਟਰਾਂ ਨਾਲ ਹੋਈ ਕਰਾਸ ਫਾਇਰਿੰਗ
- ਨਾਕਾਬੰਦੀ ਦੌਰਾਨ ਜਦੋਂ ਪੁਲੀਸ ਨੇ ਗੈਂਗਸਟਰਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼, ਤਾਂ ਉਨ੍ਹਾਂ ਪੁਲਿਸ ‘ਤੇ ਚਲਾਈਆਂ ਗੋਲੀਆਂ
- 3 ਗੈਂਗਸਟਰ ਗ੍ਰਿਫਤਾਰ, ਹ+ਥਿਆਰ ਵੀ ਬਰਾਮਦ
ਮੋਗਾ, 17 ਦਸੰਬਰ 2023 – ਮੋਗਾ ‘ਚ ਪੁਲਿਸ ਅਤੇ ਬੰਬੀਹਾ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਕਾਬਲਾ ਪਿੰਡ ਦੌਧਰ ਵਿੱਚ ਹੋਇਆ।
ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਇਸ ਦੌਰਾਨ ਪੁਲੀਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ। ਫੜੇ ਗਏ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਸੀਆਈਏ ਸਟਾਫ਼ ਮੋਗਾ ਨੇ ਇਹ ਕਾਰਵਾਈ ਕੀਤੀ ਹੈ।
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਕੋਈ ਸੂਬੇ ਵਿੱਚ ਲੁੱਟ-ਖਸੁੱਟ ਕਰਦਾ ਹੈ ਤਾਂ ਉਸ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਪਤਾ ਨਹੀਂ ਉਹ ਅਗਲੇ ਚੌਕ ਤੱਕ ਪਹੁੰਚ ਸਕੇਗਾ ਜਾਂ ਨਹੀਂ।
ਕੱਲ੍ਹ ਮੁਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ
ਇਸ ਤੋਂ ਪਹਿਲਾਂ ਕੱਲ੍ਹ ਸ਼ਨੀਵਾਰ ਨੂੰ ਮੋਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ ਸਨ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਅਤੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਪਟਿਆਲਾ ‘ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ ‘ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ।