ਜਲੰਧਰ ਦਾ ਨੌਜਵਾਨ ਲੰਡਨ ‘ਚ ਪਿਛਲੇ 3 ਦਿਨਾਂ ਤੋਂ ਲਾਪਤਾ: ਪਰਿਵਾਰ ਚਿੰਤਾ ‘ਚ

  • ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮਦਦ

ਜਲੰਧਰ, 17 ਦਸੰਬਰ 2023 – ਪੰਜਾਬ ਦੇ ਜਲੰਧਰ ਤੋਂ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਛਾਣ ਗੁਰਸ਼ਮਨ ਸਿੰਘ ਭਾਟੀਆ (23) ਵਾਸੀ ਮਾਡਲ ਟਾਊਨ ਵਜੋਂ ਹੋਈ ਹੈ, ਜੋ ਕਿ ਪੂਰਬੀ ਲੰਡਨ ਵਿਖੇ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਿਆ ਸੀ। ਉਸਨੇ ਲੰਡਨ ਵਿੱਚ ਲੌਫਬਰੋ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ। ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ‘ਚ ਪਰਿਵਾਰ ਚਿੰਤਤ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪਾ ਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਵੀ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾ ਕੇ ਪਰਿਵਾਰ ਨੂੰ ਸੂਚਿਤ ਕਰਨ ਦੀ ਬੇਨਤੀ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੰਜੀਨੀਅਰ ਭਰਾਵਾਂ ਨੇ ਨੌਕਰੀ ਦੀ ਬਜਾਏ ਫੁੱਲ-ਪਨੀਰੀ ਦਾ ਕੰਮ ਕੀਤਾ, ਸਾਲਾਨਾ 12 ਲੱਖ ਰੁਪਏ ਕਮਾ ਰਹੇ

ਤੀਰਥ ਯਾਤਰਾ ਸਕੀਮ ਲਈ ਬੁੱਕ ਕੀਤੀਆਂ ਰੇਲ ਗੱਡੀਆਂ; ਕੇਂਦਰ ਸਰਕਾਰ ਨੇ ਰੋਕੀਆਂ, ਕਿਹਾ-ਇੰਜਣ ਨਹੀਂ – CM ਮਾਨ