- BJP ਅਤੇ SAD ਦਾ ਨਹੀਂ ਹੋਵੇਗਾ ਗਠਜੋੜ : ਅਨਿਲ ਜੋਸ਼ੀ
ਅੰਮ੍ਰਿਤਸਰ, 17 ਦਸੰਬਰ 2023 – ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ 2024 ਵਿੱਚ ਹੋਣ ਜਾ ਰਹੀਆਂ ਹਨ ਲੇਕਿਨ ਇਸ ਤੋਂ ਪਹਿਲਾਂ ਹੀ ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਇੰਚਾਰਜ ਅਨਿਲ ਜੋਸ਼ੀ ਨੂੰ ਬਣਾਇਆ ਗਿਆ ਹੈ ਅਤੇ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੀ ਟਿਕਟ ਦੇ ਕੇ ਨਿਵਾਜਿਆ ਗਿਆ ਹੈ। ਇਸ ਦਾ ਪ੍ਰਗਟਾਵਾ ਖੁਦ ਤਲਬੀਰ ਸਿੰਘ ਗਿੱਲ ਜੋ ਕਿ ਹਲਕਾ ਦੱਖਣੀ ਦੇ ਇੰਚਾਰਜ ਹਨ ਉਹਨਾਂ ਵੱਲੋਂ ਕੀਤਾ ਗਿਆ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸਾਡੀ ਬੰਦ ਕਮਰੇ ਦੀ ਮੀਟਿੰਗ ਅੱਜ ਸਾਹਮਣੇ ਆ ਚੁੱਕੀ ਹੈ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਹਲਕਾ ਦੇ ਲੋਕ ਸਭਾ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ ਬਣਾਇਆ ਗਿਆ ਹੈ। ਅਤੇ ਅਸੀਂ ਇਹਨਾਂ ਨੂੰ ਜਿਤਾ ਕੇ ਜਰੂਰ ਲੋਕ ਸਭਾ ਵਿੱਚ ਭੇਜਾਂਗੇ ਉੱਥੇ ਹੀ ਅਨਿਲ ਜੋਸ਼ੀ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਦਿੱਤੇ ਗਏ ਲੋਕ ਸਭਾ ਦੇ ਚੋਣਾਂ ਵਿੱਚ ਨਾ ਹਿੱਸਾ ਲੈਣ ਦੇ ਬਿਆਨ ਦੀ ਕੋਈ ਵੀ ਗਰੰਟੀ ਨਹੀਂ ਹੈ।
ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਬੇਸ਼ੱਕ ਅਗਲੇ ਸਾਲ ਹੋਣ ਜਾ ਰਹੀਆਂ ਹਨ ਲੇਕਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਅੰਮ੍ਰਿਤਸਰ ਦੇ ਉਮੀਦਵਾਰ ਨੂੰ ਐਲਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਅੰਮ੍ਰਿਤਸਰ ਤੇ ਦੱਖਣ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਹੈ। ਤਲਬੀਰ ਸਿੰਘ ਗਿੱਲ ਵਲੋ ਗੱਲਬਾਤ ਕਰਦੇ ਹੋਏ ਜਿੱਥੇ ਇੱਕ ਪਾਸੇ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਇਹ ਫੈਸਲਾ ਬੰਦ ਕਮਰੇ ਵਿੱਚ ਲਿੱਤਾ ਗਿਆ ਸੀ। ਲੇਕਿਨ ਇਹ ਮੀਡੀਆ ਦੇ ਅੱਗੇ ਜੱਗ ਜਾਹਿਰ ਹੋ ਚੁੱਕਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਅਨਿਲ ਜੋਸ਼ੀ ਦਾ ਨਾਮ ਸਾਹਮਣੇ ਰੱਖਿਆ ਹੈ ਅਤੇ ਅਸੀਂ ਇਸ ਵਾਰ ਜਰੂਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾ ਕੇ ਭੇਜਾਂਗੇ ਉਥੇ ਹੀ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਉਹਨਾਂ ਦੇ ਹਲਕੇ ਵਿੱਚ ਪੈਂਦੇ ਡੰਪ ਦੇ ਮੁੱਦੇ ਤੇ ਬੋਲਦੇ ਹੋਏ ਤਲਬੀਰ ਸਿੰਘ ਗਿੱਲ ਉਹ ਵਾਅਦਾ ਨਹੀਂ ਕਰਦਾ ਜਿਸ ਨੂੰ ਪੂਰਾ ਨਾ ਕੀਤਾ ਜਾ ਸਕੇ।
ਉਹਨਾਂ ਨੇ ਕਿਹਾ ਕਿ ਜੇਕਰ ਡੰਪ ਨੂੰ ਹਟਾਉਣ ਦੀ ਗੱਲ ਉਹਨਾਂ ਵੱਲੋਂ ਕਹੀ ਜਾਵੇ ਗੀ ਤਾਂ ਸਰਕਾਰ ਬਣਨ ਤੋਂ ਬਾਅਦ ਉਸ ਨੂੰ ਪੂਰਾ ਵੀ ਕੀਤਾ ਜਾਵੇਗਾ। ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਵੀ ਚੀਜ਼ ਨਜ਼ਰ ਨਹੀਂ ਆ ਰਹੀ ਅਤੇ ਨਾ ਹੀ ਕਿਸੇ ਦਾ ਕੋਈ ਵਿਅਕਤੀ ਦਾ ਕੰਮ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਵਾਰ ਲੋਕਾਂ ਨੇ ਜੋ ਇਸ ਹਲਕੇ ਦੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਇੰਦਰਬੀਰ ਸਿੰਘ ਬੁਲਾਰੀਆ ਉਹਨਾਂ ਨੂੰ ਮੂੰਹ ਨਹੀਂ ਲਾਇਆ ਅਤੇ ਉਹ ਤੀਸਰੇ ਨੰਬਰ ਤੇ ਆਇਆ ਹੈ। ਉਹਨਾਂ ਨੇ ਕਿਹਾ ਕਿ ਮੈਂ ਹਮੇਸ਼ਾ ਹੀ ਲੋਕਾਂ ਨਾਲ ਉਹ ਵਾਅਦਾ ਕਰਦਾ ਹਾਂ ਜੋ ਵਾਅਦਾ ਪੂਰਾ ਕੀਤਾ ਜਾ ਹੋ ਸਕੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਦੋਂ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਅਨਿਲ ਜੋਸ਼ੀ ਬਣ ਜਾਣਗੇ ਤਾਂ ਅਸੀਂ ਇਸ ਡੰਪ ਦੇ ਮੁੱਦੇ ਨੂੰ ਜਰੂਰ ਹੱਲ ਵੀ ਕਰਵਾਵਾਂਗੇ।
ਉੱਥੇ ਹੀ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਤੋਂ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਅਨਿਲ ਜੋਸ਼ੀ ਵੱਲੋਂ ਵੀ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੀ ਸਿਆਸਤ ਉੱਤੇ ਜੰਮ ਕੇ ਨਿਸ਼ਾਨੇ ਸਾਦੇ ਗਏ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਪੰਜ ਵਿਧਾਇਕ ਹਨ ਲੇਕਿਨ ਪੰਜੇ ਵਿਧਾਇਕ ਲੋਕਾਂ ਦੇ ਕਿਸੇ ਵੀ ਕੰਮ ਵਿੱਚ ਨਹੀਂ ਪਹੁੰਚ ਪਾਂਦੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਇਕ ਨਾਮ ਦੀ ਕੋਈ ਵੀ ਚੀਜ਼ ਨਜ਼ਰ ਨਹੀਂ ਆ ਰਹੀ ਅਤੇ ਨਾ ਹੀ ਉਹਨਾਂ ਦੇ ਕੋਈ ਕੰਮ ਹੋ ਪਾ ਰਹੇ ਹਨ ਅੱਗੇ ਬੋਲਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਸੀ ਤਾਂ ਆਮ ਲੋਕਾਂ ਦੇ ਕੰਮ ਬੜੀ ਆਸਾਨੀ ਨਾਲ ਹੁੰਦੇ ਸਨ ਅਤੇ ਲੋਕ ਹੁਣ ਇੱਕ ਵਾਰ ਫਿਰ ਤੋਂ ਅਕਾਲੀ ਦਲ ਨੂੰ ਦੁਬਾਰਾ ਤੋਂ ਪੰਜਾਬ ਵਿੱਚ ਵੇਖਣਾ ਚਾਹੁੰਦੇ ਹਨ।
ਅੱਗੇ ਬੋਲਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਜੋ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੋਕ ਸਭਾ ਦੀਆਂ ਚੋਣਾਂ ਨਾ ਲੜਨ ਨੂੰ ਲੈ ਕੇ ਬਿਆਨ ਦਿੱਤਾ ਗਿਆ ਹੈ ਉਸਦੇ ਬਿਆਨ ਦੀ ਕੋਈ ਵੀ ਗਰੰਟੀ ਨਹੀਂ ਲੈ ਸਕਦਾ ਕਿਉਂਕਿ ਉਸ ਵੱਲੋਂ ਬਹੁਤ ਵਾਰ ਇਸ ਤਰਾਂ ਦੇ ਬਿਆਨ ਦਿੱਤੇ ਜਾਂਦੇ ਹਨ ਲੇਕਿਨ ਫਿਰ ਉਸ ਵੱਲੋਂ ਚੋਣਾਂ ਵੀ ਲੜੀਆਂ ਜਾਂਦੀਆਂ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਿੱਚ ਹੋਣ ਵਾਲੇ ਗਠਜੋੜ ਤੇ ਬੋਲਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਇਹ ਤਾਂ ਵੱਡੀ ਲੀਡਰਾਂ ਦਾ ਅਤੇ ਪਾਰਟੀ ਦੇ ਪ੍ਰਧਾਨਾਂ ਦਾ ਕੰਮ ਹੈ ਲੇਕਿਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਕਦੀ ਵੀ ਇਕੱਠੇ ਹੋ ਕੇ ਚੋਣ ਨਹੀਂ ਲੜ ਸਕਦੇ।
ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਿਆਸਤ ਪੂਰੀ ਤਰ੍ਹਾਂ ਨਾਲ ਹੁਣ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੇਸ਼ੱਕ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੋਵੇ ਉੱਥੇ ਹੀ ਅਨਿਲ ਜੋਸ਼ੀ ਵੱਲੋਂ ਵੀ ਵੱਡਾ ਦਾਅਵਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਕਿਸੇ ਵੀ ਤਰ੍ਹਾਂ ਦਾ ਗੱਠਜੋੜ ਦੀ ਗੱਲ ਤੋਂ ਇਨਕਾਰ ਕੀਤਾ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਲੋਕਸਭਾ ਦੀਆਂ ਚੋਣਾਂ ਨਾ ਲੜਨ ਨੂੰ ਲੈ ਕੇ ਦਿੱਤੇ ਗਏ ਬਿਆਨ ਤੇ ਅਨਿਲ ਜੋਸ਼ੀ ਨੇ ਕਿਹਾ ਕਿ ਨਵਜੋਤ ਸਿੱਧੂ ਹਮੇਸ਼ਾ ਹੀ ਆਪਣੇ ਬਿਆਨ ਤੋਂ ਵੀ ਮੁੱਕਰਦੇ ਹਨ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚ ਚੋਣਾਂ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ ਉੱਥੇ ਹੀ ਬਾਕੀ ਸਿਆਸੀ ਪਾਰਟੀਆਂ ਕਰੋ ਤੱਕ ਆਪਣਾ ਉਮੀਦਵਾਰ ਐਲਾਨਦੀਆਂ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।