ਸਿੰਘੂ ਬਾਰਡਰ (ਦਿੱਲੀ), 12 ਦਸੰਬਰ 2020 – ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੰਘਰਸ਼ ਕਰ ਰਹੇ ਕਿਸਾਨ ਅੱਜ ਦੇਸ਼ ਭਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ਅਤੇ ਇਸ ਸੰਬੰਧੀ ਕਿਸਾਨਾਂ ਵੱਲੋਂ ਕਵਾਇਤ ਸ਼ੁਰੂ ਵੀ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਤੋਂ ਹਰ ਤਰ੍ਹਾਂ ਦੀਆਂ ਮੋਟਰ ਗੱਡੀਆਂ ਨੂੰ ਬਿਨਾਂ ਟੋਲ ਦੇ ਲੰਘਾਇਆ ਜਾ ਰਿਹਾ ਹੈ। ਇਸ ਤੋਂ ਬਿਨਾਂ ਦੱਸ ਦਈਏ ਕਿ ਪੰਜਾਬ ‘ਚ ਤਾਂ ਪਹਿਲਾਂ ਹੀ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਹੋਏ ਹਨ ਅਤੇ ਹੁਣ ਦੇਸ਼ ਡੀ ਬਾਕੀ ਟੋਲ ਪਲਾਜ਼ਿਆਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਜਿਸ ਨੂੰ ਦੇਖਦੇ ਹੋਏ ਕੇਂਦਰ ਵੱਲੋਂ ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸੁਰੱਖਿਆ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਜਦੋਂ ਕਿ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।