ਡਰੱਗ ਮਾਮਲੇ ‘ਚ SIT ਨੇ ਮਜੀਠੀਆ ਨੂੰ ਮੁੜ ਜਾਂਚ ਲਈ ਬੁਲਾਇਆ

  • 27 ਨੂੰ ਫੇਰ ਪਵੇਗੀ ਪੇਸ਼ੀ
  • ਬੀਤੇ ਦਿਨ ਸੋਮਵਾਰ ਨੂੰ ਖਾਤਿਆਂ ਵਿੱਚ ਲੈਣ-ਦੇਣ ਬਾਰੇ ਕੀਤੀ ਗਈ ਸੀ ਜਾਂਚ

ਚੰਡੀਗੜ੍ਹ, 19 ਦਸੰਬਰ 2023 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹੁਣ ਡਰੱਗ ਮਾਮਲੇ ਵਿੱਚ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਨੇ ਮੁੜ ਬੁਲਾਇਆ ਹੈ। ਮਜੀਠੀਆ ਨੂੰ 27 ਦਸੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। SIT ਅੱਗੇ ਮਜੀਠੀਆ ਦੀ ਇਹ ਆਖਰੀ ਪੇਸ਼ੀ ਹੋ ਸਕਦੀ ਹੈ। ਇਸ ਤੋਂ ਬਾਅਦ ਐਸਆਈਟੀ ਮੁਖੀ ਏਡੀਜੀਪੀ ਐਮਐਸ ਛੀਨਾ ਸੇਵਾਮੁਕਤ ਹੋ ਜਾਣਗੇ। ਬੀਤੇ ਦਿਨ ਸੋਮਵਾਰ ਨੂੰ ਪਟਿਆਲਾ ਵਿੱਚ ਐਸਆਈਟੀ ਨੇ ਮਜੀਠੀਆ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਸੀ।

ਏਡੀਜੀਪੀ ਐਮਐਸ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਦਫ਼ਤਰ ਵਿੱਚ ਜਗਦੀਸ਼ ਭੋਲਾ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਡਰੱਗ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ ‘ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ। ਐਸਆਈਟੀ ਨੇ ਲੈਣ-ਦੇਣ ‘ਤੇ ਧਿਆਨ ਕੇਂਦਰਿਤ ਕੀਤਾ ਸੀ।

ਪੁਲੀਸ ਨੇ 20 ਦਸੰਬਰ 2021 ਨੂੰ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਗਈ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਹ ਉਸ ‘ਤੇ ਲਗਾਇਆ ਗਿਆ ਇੱਕ ਵਿਲੱਖਣ ਐਨਡੀਪੀਐਸ ਕੇਸ ਹੈ, ਜਿਸ ਵਿੱਚ ਪੁਲਿਸ ਨੇ ਕੋਈ ਬਰਾਮਦਗੀ ਨਹੀਂ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦਾ ਕਤਲ

ਮੰਦਰ ਦੀ ਸੇਵਾਦਾਰ ਦਾ ਕ+ਤ+ਲ, ਨੌਜਵਾਨ ਨੂੰ ਸ਼ਰਾਬ ਪੀ ਕੇ ਮੰਦਰ ਆਉਣ ਤੋਂ ਰੋਕਿਆ ਤਾਂ ਚਾਕੂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ