ਮੋਹਾਲੀ ‘ਚ ਪੁਲਿਸ ਮੁਕਾਬਲਾ: 2 ਗੈਂਗਸਟਰਾਂ ਨੂੰ ਲੱਗੀ ਗੋ+ਲੀ, ਪੁਲਿਸ ਨੇ ਕੀਤੇ ਕਾਬੂ

  • ਦੋਵਾਂ ਨੇ ਕਾਂਗਰਸੀ ਆਗੂ ਚਾਵਲਾ ਦੇ ਘਰ ‘ਤੇ ਚਲਾਈਆਂ ਸੀ ਗੋਲੀਆਂ

ਮੋਹਾਲੀ, 21 ਦਸੰਬਰ 2023 – ਬੁੱਧਵਾਰ ਨੂੰ ਮੋਹਾਲੀ ਦੇ ਪਿੰਡ ਝਾਮਪੁਰ ‘ਚ ਪੁਲਿਸ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲੀਬਾਰੀ ਤੋਂ ਬਾਅਦ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਉਨ੍ਹਾਂ ਨੂੰ ਸਰੈਂਡਰ ਦੀ ਚਿਤਾਵਨੀ ਦਿੱਤੀ ਸੀ ਪਰ ਉਨ੍ਹਾਂ ਪੁਲੀਸ ’ਤੇ ਗੋਲੀ ਚਲਾ ਦਿੱਤੀ। ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ। ਜਿਸ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ।

ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੋਵਾਂ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ।

ਦੋਵਾਂ ਗੈਂਗਸਟਰਾਂ ‘ਤੇ ਮੋਹਾਲੀ ਦੇ ਕੁਰਾਲੀ ‘ਚ ਕਾਂਗਰਸੀ ਆਗੂ ਚਾਵਲਾ ਦੇ ਘਰ ‘ਤੇ ਫਾਇਰਿੰਗ ਕਰਨ ਦੇ ਦੋਸ਼ ਹਨ। ਇਹ ਗੋਲੀਬਾਰੀ 9 ਤਰੀਕ ਨੂੰ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਅਮਨ ਅਰੋੜਾ ਸਣੇ 9 ਜਣਿਆਂ ਨੂੰ ਅਦਾਲਤ ਨੇ ਸੁਣਾਈ 2-2 ਸਾਲ ਦੀ ਕੈਦ, ਪੜ੍ਹੋ ਵੇਰਵਾ

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ