ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ, 22 ਦਸੰਬਰ, 2023 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਐਸ.ਸੀ.ਐਫ. ਨੰਬਰ 127, ਦੂਜੀ ਮੰਜ਼ਿਲ, ਫੇਜ-7, ਮੋਹਾਲੀ ਦੇ ਮਾਲਕ ਸ੍ਰੀ ਅਨੁਪਮ ਚੋਪੜਾ ਪੁੱਤਰ ਸ੍ਰੀ ਸੁਰਿੰਦਰ ਮੋਹਨ ਚੋਪੜਾ ਵਾਸੀ ਮਕਾਨ ਨੰਬਰ 180-ਐਚ, ਸਪੈਂਜਲ ਆਈਟਜ਼, ਜ਼ੀਰਕਪੁਰ ਮੋਹਾਲੀ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 18 ਸਤੰਬਰ 2024 ਨੂੰ ਖਤਮ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 345/ਆਈ.ਸੀ. ਮਿਤੀ 19.09.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਕਟਿਵਾ ਸਵਾਰ ਸਨੈਚਰ ਨੇ ਔਰਤ ਨੂੰ ਡੇਢ ਕਿਲੋਮੀਟਰ ਤੱਕ ਘਸੀਟਿਆ

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਕਦੋਂ ਤੱਕ ਸਕੂਲ ਰਹਿਣਗੇ ਬੰਦ